ਏਜੀਟੀਐੱਫ ਦੀ ਟੀਮ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਨੂੰ ਕੀਤਾ ਕਾਬੂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਏਜੀਟੀਐੱਫ ਦੀ ਟੀਮ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਦੋਸ਼ੀ ਦੀ ਪਹਿਚਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿੱਕੀ ਨੂੰ ਇੱਕ ਵਿਦੇਸ਼ੀ ਅਧਾਰਤ ਹੈਂਡਲਰ ਦੁਆਰਾ ਵਿਰੋਧੀ ਗਰੋਹ ਦੇ ਮੈਂਬਰ ਨੂੰ ਮਾਰਨ ਦੀ ਸੁਫਾਰੀ ਦਿੱਤੀ ਗਈ ਸੀ ਅਤੇ ਉਹ ਹਥਿਆਰਾਂ ਅਤੇ ਨਸ਼ਿਆਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਵੀ ਸ਼ਾਮਲ ਸੀ।

Advertisements

ਵਿਕਰਮਜੀਤ 2018 ਵਿਚ ਰਾਜਸਥਾਨ ਦੇ ਗੰਗਾਨਗਰ ਦੇ ਇੱਕ ਜਿਮ ਵਿੱਚ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿਚ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਦੇ ਸ਼ੂਟਰਾਂ/ਸਹਿ-ਦੋਸ਼ੀਆਂ ਵਿਚੋਂ ਇੱਕ ਸੀ। ਵਿਕਰਮਜੀਤ ਦੇ ਖਿਲਾਫ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਕਰੀਬ 20 ਕੇਸ ਦਰਜ ਹਨ। ਉਸ ਕੋਲੋਂ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਅਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਹੋਈ ਹੈ।

LEAVE A REPLY

Please enter your comment!
Please enter your name here