ਤਰਨਤਾਰਨ ਦੇ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਸਿਮਰਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹਰਸਿਮਰਨ ਦੇ ਭਰਾ ਨੇ ਦੱਸਿਆ ਕਿ ਹਰਸਿਮਰਨ ਬਹੁਤ ਹੀ ਖੁਸ਼ਮਿਜਾਜ਼ ਸੀ, ਤੇ ਉਸਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।ਹਰਸਿਮਰਨ ਤੇ ਉਹ ਦੋਵੇ ਡੇਅਰੀ ਫਾਰਮਿੰਗ ਦਾ ਕੰਮ ਕਰਦੇ ਸਨ।

Advertisements

ਉਸਨੇ ਦੱਸਿਆ ਕਿ ਉਸਦੇ ਭਰਾ ਨੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ, ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਤੇ ਨਾਂ ਹੀ ਕੋਈ ਸੁਸਾਇਡ ਨੋਟ ਬਰਾਮਦ ਹੋਇਆ ਹੈ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here