Tuesday, October 20, 2026
Home Chandigarh 26 ਸਾਲਾਂ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ‘ਚ ਹੋਈ ਮੌਤ,...

26 ਸਾਲਾਂ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ‘ਚ ਹੋਈ ਮੌਤ, 2 ਜ਼ਖ਼ਮੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਕੈਨੇਡਾ ਵਿਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਿੱਥੇ ਕਿ 26 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਅਤੇ 2 ਨੌਜਵਾਨ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਹਿਚਾਣ ਹਰਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਾਦਸਾ ਕੈਨੇਡਾ ਦੇ ਨਿਊਬਰੰਸਵਿਕ ਸੂਬੇ ਦੇ ਪਿੰਡ ਸੇਂਟ ਐਨੀ ਡੀ ਮਡਵਸਥਾ ਨੇੜੇ ਹਾਈਵੇਅ ਤੇ ਵਾਪਰਿਆ।

Advertisements

ਹਰਵਿੰਦਰ ਤੇ 2 ਹੋਰ ਨੌਜਵਾਨ ਕਾਰ ਵਿੱਚ ਮਾਂਟਰੀਅਲ ਤੋਂ ਫਰੈਂਡਰਿਕਸ਼ਨ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਸੇਂਟ ਐਨੀ ਡੀ ਮਡਵਸਕਾ ਨੇੜੇ ਉਨ੍ਹਾਂ ਨਾਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਹਰਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਵਿੱਚ ਬੈਠੇ ਦੋ ਹੋਰ ਨੌਜਵਾਨਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here