ਘਰ ‘ਚੋਂ ਪੱਖੇ ਨਾਲ ਲਟਕਦੀਆਂ ਮਿਲਿਆਂ ਪਤੀ-ਪਤਨੀ ਅਤੇ ਧੀ ਦੀਆਂ ਲਾਸ਼ਾਂ, ਖੁਦਕੁਸ਼ੀ ਦਾ ਖਦਸ਼ਾ

ਰਾਏਪੁਰ (ਦ ਸਟੈਲਰ ਨਿਊਜ਼), ਪਲਕ। ਰਾਏਪੁਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਪਤੀ-ਪਤਨੀ ਅਤੇ ਉਨ੍ਹਾਂ ਦੀ 14 ਸਾਲਾਂ ਧੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿਚ ਫਾਹੇ ਨਾਲ ਲਟਕਦੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੂੰ ਸ਼ੱਕ ਹੈ ਕਿ ਤਿੰਨਾਂ ਨੇ ਖੁਦਕੁਸ਼ੀ ਕੀਤੀ ਹੋ ਸਕਦੀ ਹੈ। ਮ੍ਰਿਤਕਾਂ ਦੀ ਪਹਿਚਾਣ ਪਤੀ ਲਖਨਲਾਲ ਸੇਨ, ਪਤਨੀ ਰਾਨੂ ਸੇਨ ਅਤੇ ਧੀ ਪਾਇਲ ਵਜੋਂ ਹੋਈ ਹੈ।

Advertisements

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਦੀਆਂ ਲਾਸ਼ਾਂ ਟਿੱਕਰਾਪਾੜਾ ਥਾਣਾ ਖੇਤਰ ਅਧੀਨ ਬੀਐਸਯੂਪੀ ਕਲੋਨੀ ਵਿਚ ਉਨ੍ਹਾਂ ਦੇ ਘਰ ਦੇ ਇਕ ਕਮਰੇ ਵਿਚ ਪੱਖੇ ਨਾਲ ਲਟਕਦੀਆਂ ਮਿਲੀਆਂ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਨੇ ਉਨ੍ਹਾਂ ਦੇ ਘਰ ਤੋਂ ਬਦਬੂ ਆਉਣ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦਰਵਾਜ਼ਾ ਤੋੜ ਕੇ ਲਾਸ਼ਾਂ ਬਰਾਮਦ ਕੀਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here