
ਬਰਨਾਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਰਨਾਲਾ ਬਠਿੰਡਾ ਦੇ ਨੈਸ਼ਨਲ ਹਾਈਵੇਅ ਤੇ ਨਵੇ ਬਣ ਰਹੇ ਹੋਟਲ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਹਿੰਦਰ ਸਿੰਘ ਉਮਰ 60 ਸਾਲਾ ਵਾਸੀ ਹਮੀਰਗੜ੍ਹ, ਹਰਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਨਵੇਂ ਬਣ ਰਹੇ ਹੋਟਲ ਦੀ ਪਹਿਰੇਦਾਰੀ ਕਰਦਾ ਸੀ।

ਇਸ ਦੌਰਾਨ ਜਾਣਕਾਰੀ ਦਿੰਦੇ ਹੋਟਲ ਦੇ ਮਾਲਕ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਉਸਦਾ ਮਾਮਾ ਸੀ, ਜੋ ਕਿ ਹੋਟਲ ਦੀ ਉਸਾਰੀ ਦੌਰਾਨ ਰਾਤ ਨੂੰ ਰਹਿੰਦਾ ਸੀ, ਤਾਂ ਅਚਾਨਕ ਕਿਸੇ ਨੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਲਕਰ ਦਿੱਤੀ ਹੈ।












