ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖ਼ਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼), ਪਲਕ। ਗੁਰਦਾਸਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਨੌਜਵਾਨ ਆਪਣੇ ਦੋਸਤ ਨਾਲ ਗ੍ਰਾਊਂਡ ਵਿੱਚ ਖੜ੍ਹਾ ਸੀ ਤਾਂ ਕੁੱਝ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨੌਜਵਾਨ ਦੇ ਇੱਕ ਗੋਲੀ ਲੱਤ ਤੇ ਦੂਜੀ ਗੋਲੀ ਛਾਤੀ ਵਿੱਚ ਵੱਜੀ। ਇਹ ਮਾਮਲਾ ਪੁਰਾਣੀ ਰੰਜ਼ਿਸ਼ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਕਰਨ ਵਿੱਚ ਜੁੱਟੀ ਹੋਈ ਹੈ।

Advertisements

LEAVE A REPLY

Please enter your comment!
Please enter your name here