ਚੇਅਰਮੈਨ ਬਹਿਲ ਨੇ ਡਿਪਟੀ ਕਮਿਸ਼ਨਰ ਅਤੇ ਪਾਵਰਕਾਮ ਦੇ ਚੀਫ ਇੰਜੀਨੀਅਰ ਨਾਲ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦਾ ਕੀਤਾ ਦੌਰਾ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਵਿਖੇ ਸਨਅਤਕਾਰਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਕਰਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਅੱਜ ਚੇਅਰਮੈਨ ਰਮਨ ਬਹਿਲ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪਾਵਰਕਾਮ ਦੇ ਚੀਫ਼ ਇੰਜੀਨੀਅਰ ਬਾਰਡਰ ਜੋਨ ਅੰਮ੍ਰਿਤਸਰ ਇੰਜੀਨੀਅਰ ਸਤਿੰਦਰ ਸ਼ਰਮਾ ਦੇ ਨਾਲ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਦਾ ਦੌਰਾ ਕਰਕੇ ਸਨਅਤਕਾਰਾਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।

Advertisements

ਇਸ ਮੌਕੇ ਉਨ੍ਹਾਂ ਨੇ ਇੰਡਸਟਰੀਅਲ ਅਸਟੇਟ ਦੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਰੂਪ-ਰੇਖਾ ਤਿਆਰ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੰਨ 1972 ਵਿੱਚ ਸਥਾਪਤ ਹੋਈ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਪਿਛਲੇ ਕਈ ਦਹਾਕਿਆਂ ਤੋਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਰਹੀ ਹੈ ਅਤੇ ਇੰਡਸਟਰੀਅਲ ਅਸਟੇਟ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਸੀ, ਜਿਸ ਤਹਿਤ ਉਨ੍ਹਾਂ ਨੇ ਚੰਡੀਗੜ੍ਹ ਵੀ ਉੱਚ ਅਧਿਕਾਰੀਆਂ ਕੋਲ ਇਹ ਮਸਲੇ ੳਠਾਏ ਸਨ।

ਰਮਨ ਬਹਿਲ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪਾਵਰਕਾਮ ਦੇ ਚੀਫ਼ ਇੰਜੀਨੀਅਰ ਬਾਰਡਰ ਜੋਨ ਅੰਮ੍ਰਿਤਸਰ ਇੰਜੀਨੀਅਰ ਸਤਿੰਦਰ ਸ਼ਰਮਾ ਵੱਲੋਂ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਕੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਹੈ ਅਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਬਹੁਤ ਜਲਦ ਇੰਡਸਟਰੀਅਲ ਅਸਟੇਟ ਵਿੱਚ ਨਿਰਵਿਗਨ ਬਿਜਲੀ ਸਪਲਾਈ, ਰੋਡ, ਸੀਵਰੇਜ ਅਤੇ ਹੋਰ ਸਾਰੀਆਂ ਮੁੱਢਲੀਆਂ ਸਹੂਲਤਾਂ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

ਰਮਨ ਬਹਿਲ ਨੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦੀਆਂ ਸਮੱਸਿਆਵਾਂ ਹੱਲ ਹੋਣ ਨਾਲ ਇਸ ਸਰਹੱਦੀ ਸ਼ਹਿਰ ਵਿੱਚ ਉਦਯੋਗ ਹੋਰ ਉਤਸ਼ਾਹਤ ਹੋਣਗੇ ਅਤੇ ਨਵਾਂ ਨਿਵੇਸ਼ ਵੀ ਹੋਵੇਗਾ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। ਇਸ ਮੌਕੇ ਸੁਪਰਡੈਂਟ ਇੰਜਨੀਅਰ ਸਰਕਲ ਗੁਰਦਾਸਪੁਰ ਇੰਜ. ਜਸਵਿੰਦਰ ਸਿੰਘ ਵਿਰਦੀ, ਐਡੀਸ਼ਨਲ ਐੱਸ.ਈ. ਇੰਜ. ਕੁਲਦੀਪ ਸਿੰਘ, ਐੱਸ.ਡੀ.ਓ. ਇੰਜੀ. ਹਿਰਦੇਪਾਲ ਸਿੰਘ ਬਾਜਵਾ, ਫਾਇਨੈਨਸ਼ੀਅਲ ਮੈਨੇਜਰ ਜ਼ਿਲ੍ਹਾ ਇੰਡਸਟਰੀ ਸੈਂਟਰ ਬਟਾਲਾ ਸ. ਕਰਨਵੀਰ ਸਿੰਘ, ਰਵੀ ਖੰਨਾ, ਸ਼ਿਆਮ ਸੁੰਦਰ ਵਰਮਾਂ, ਹਰਮਿੰਦਰ ਸਿੰਘ, ਹਰਜਿੰਦਰ ਸਿੰਘ, ਰਮੇਸ਼ ਮਹਾਜਨ, ਅਸ਼ੋਕ ਮਹਾਜਨ, ਭਾਰਤ ਭੂਸ਼ਨ ਅਗਰਵਾਲ ਅਤੇ ਹੋਰ ਵੀ ਮੋਹਤਬਰ ਹਾਜ਼ਰ ਸਨ।  

LEAVE A REPLY

Please enter your comment!
Please enter your name here