ਵਿਧਾਇਕ ਸਵਨਾ ਵੱਲੋਂ ਪਿੰਡਾਂ ਦਾ ਦੌਰਾ ਕਰ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਫਾਜ਼ਿਲਕਾ (ਦ ਸਟੈਲਰ ਨਿਊਜ਼): ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਰਾਮ ਸੁਖਪੁਰਾ, ਰੂਪਨਗਰ, ਬਾਰੇਕਾਂ, ਮੁਰਾਦ ਵਾਲਾ ਭੋ, ਸਿਵਾਣਾ ਅਤੇ ਨਵਾਂ ਸਿਵਾਣਾ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨਾਂ ਨੇ ਪਿੰਡ ਸਿਵਾਣਾ ਨੂੰ ਵਿਕਾਸ ਕਾਰਜਾਂ ਲਈ 21 ਲੱਖ ਅਤੇ ਪਿੰਡ ਰੂਪ ਨਗਰ ਨੂੰ 16 . 70 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ।
 

Advertisements

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੇਂਡੂ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਹਨਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਹੱਦੀ ਪਿੰਡਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ। ਉਨਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਕੀਮਾਂ ਵੀ ਬਣਾ ਕੇ ਲਾਗੂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਮੁਫਤ ਬਿਜਲੀ ਸਕੀਮ ਤਹਿਤ 85 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਜਿਸ ਨਾਲ ਲੋਕਾਂ ਨੂੰ ਮਹਿੰਗਾਈ ਦੇ ਇਸ ਦੌਰ ਵਿੱਚ ਵੱਡੀ ਰਾਹਤ ਮਿਲੀ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰੇਕ ਪਿੰਡ ਨੂੰ ਬਿਨਾਂ ਭੇਦਭਾਵ ਦੇ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here