
ਕੋਟਕਪੂਰਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕੋਟਕਪੂਰਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕਰਨਵੀਰ ਸਿੰਘ ਉਮਰ 21 ਸਾਲਾ ਵਾਸੀ ਕੋਟਕਪੂਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਡੇਢ ਸਾਲ ਪਹਿਲਾਂ ਹੀ ਪੜ੍ਹਨ ਲਈ ਕੈਨੇਡਾ ਗਿਆ ਸੀ, ਤੇ ਉਸਦੀ ਉੱਥੇ ਅਚਾਨਕ ਮੌਤ ਹੋ ਗਈ।

ਕਰਨਵੀਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਸਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਪਰਿਵਾਰਕ ਮੈਬਰਾਂ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੱਦਦ ਦੀ ਅਪੀਲ ਕੀਤੀ ਹੈ।












