ਗੈਂਗਸਟਰ ਲਖਬੀਰ ਲੰਡਾ ਅਤਿਵਾਦੀ ਘੋਸ਼ਿਤ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲਾ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸੰਚਾਲਕ ਲਖਬੀਰ ਸਿੰਘ ਲੰਡਾ ਨੂੰ ਭਾਰਤ ਨੇ ਅਤਿਵਾਦੀ ਘੋਸ਼ਿਤ ਕਰ ਦਿੱਤਾ ਹੈ। ਲਖਬੀਰ ਲੰਡਾ ਪੰਜਾਬ ਦੇ ਤਰਨਤਾਰਨ ਦਾ ਵਸਨੀਕ ਹੈ। ਲਖਬੀਰ ਲੰਡਾ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ ਅਤੇ ਇਸ ਤੇ ਕਈ ਮਾਮਲੇ ਦਰਜ਼ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲਖਬੀਰ ਲੰਡਾ ਨੂੰ ਯੂ.ਏ.ਪੀ.ਏ ਐਕਟ ਤਹਿਤ ਅਤਿਵਾਦੀ ਘੋਸ਼ਿਤ ਕੀਤਾ ਹੈ।

Advertisements

ਇਸ ਤੋਂ ਇਲਾਵਾ ਪਾਕਿਸਤਾਨੀ ਖੁਫੀਆ ਏਜੰਸੀ ਦੇ ਇਸ਼ਾਰੇ ਤੇ ਲਖਬੀਰ ਲੰਡਾ ਪੰਜਾਬ ਵਿੱਚ ਹਿੰਦੂ ਨੇਤਾਵਾਂ ਨੂੰ ਫੰਡਿੰਗ ਦੇ ਆਧਾਰ ਤੇ ਨਿਸ਼ਾਨਾ ਬਣਾ ਰਿਹਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਲਖਬੀਰ ਲੰਡਾ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਆਈਈਡੀ ਯੰਤਰਾਂ ਦੀ ਨਿਗਰਾਨੀ ਕਰਦਾ ਹੈ। ਉਸ ਦਾ ਪਾਕਿਸਤਾਨੀ ਖੁਫੀਆ ਏਜੰਸੀ ਨਾਲ ਗਠਜੋੜ ਹੈ। ਪੰਜਾਬ ਦੇ ਨਾਲ-ਨਾਲ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤਿਵਾਦੀ ਮਾਡਿਊਲ ਸਥਾਪਤ ਕਰਦਾ ਹੈ। ਪੰਜਾਬ ਪੁਲਿਸ ਅਤੇ ਐਨਆਈਏ ਨੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਖੁਫੀਆ ਏਜੰਸੀ ਮੁਤਾਬਕ ਉਹ ਫਿਲਹਾਲ ਕੈਨੇਡਾ ਦੇ ਅਲਬਰਟਾ ਵਿੱਚ ਲੁਕਿਆ ਹੋਇਆ ਹੈ।

LEAVE A REPLY

Please enter your comment!
Please enter your name here