ਲੁਧਿਆਣਾ ਵਿੱਚ ਏਸੀ ਫਿੱਟ ਕਰਦਾ ਵਿਅਕਤੀ ਛੱਤ ਤੋਂ ਡਿੱਗਿਆਂ, ਮੌਤ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਏਸੀ ਫਿੱਟ ਕਰਦੇ ਹੋਏ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਵੀ ਕੁਮਾਰ ਵਾਸੀ ਸ਼ਿਮਲਾਪੁਰੀ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਰਵੀ ਏਅਰ ਕੰਡੀਸ਼ਨ ਫਿਟਿੰਗ ਅਤੇ ਰਿਪੇਅਰ ਦਾ ਕੰਮ ਕਰਦਾ ਸੀ, ਤੇ ਉਹ ਸਾਊਥ ਸਿਟੀ ਇਲਾਕੇ ਵਿੱਚ ਇੱਕ ਘਰ ਦੀ ਛੱਤ ਤੇ ਏਸੀ ਲਗਾ ਰਿਹਾ ਸੀ ਤੇ ਉਹ ਛੱਤ ਤੋਂ ਅਚਾਨਕ ਨੀਚੇ ਡਿੱਗ ਗਿਆ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

LEAVE A REPLY

Please enter your comment!
Please enter your name here