ਸਰਕਾਰ ਚਾਈਨਾ ਡੋਰ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਉਂ ਨਹੀਂ ਫੜਦੀ: ਨਰੇਸ਼ ਪੰਡਿਤ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਚਾਈਨਾ ਡੋਰ ਦੇ ਨਿਰਮਾਣ ਅਤੇ ਵੇਚਣ ਅਤੇ ਇਸਤਮਾਲ ਕਰਨ ਤੇ ਪੂਰਨ ਤੋਰ ਤੇ ਪਾਬੰਦੀ ਲਗਾਉਂਦੇ ਹੋਏ ਸਾਲ 2016 ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕਿਹਾ ਸੀ ਕਿ ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਤੱਕ ਜੁਰਮਾਨਾ ਰੱਖਿਆ ਗਿਆ ਸੀ।ਇਹ ਹੀ ਨਹੀਂ ਸੂਬਿਆਂ ਨੂੰ, ਪਾਬੰਦੀ ਨੂੰ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਅੰਨ੍ਹੇਵਾਹ ਜਾਰੀ ਹੈ। ਜੋ ਪੁਲਿਸ ਪ੍ਰਸ਼ਾਸਨ ਲਈ ਸਿਰਦਰਦੀ ਬੰਦੀ ਜਾ ਰਹੀ ਹੈ।ਇਹ ਗੱਲਾਂ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਦੀ ਅਗਵਾਈ ਹੇਠ ਮੰਦਿਰ ਧਰਮ ਸਭ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਜਰੰਗ ਦਲ ਦੇ ਸਾਬਕਾ ਸੂਬਾ ਪ੍ਰਧਾਨ ਨਰੇਸ਼ ਪੰਡਿਤ ਨੇ ਕਹਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਸ਼ ਪੰਡਿਤ ਨੇ ਕਿਹਾ ਕਿ ਪ੍ਰਸ਼ਾਸਨ ਦੇ ਲੱਖ ਦਾਅਵਿਆਂ ਦੇ ਬਾਵਜੂਦ ਸ਼ਹਿਰ ਵਿੱਚ ਲੋਹੜੀ ਅਤੇ ਬਸੰਤ ਪੰਚਮੀ ਤੋਂ ਪਹਿਲਾ ਚਾਈਨਾ ਡੋਰ ਦੀ ਵਰਤੋਂ ਹੁੰਦੀ ਹੈ।

Advertisements

ਇਸ ਡੋਰ ਦੇ ਕਾਰਨ ਹਰ ਸਾਲ ਕਈ ਲੋਕ ਜ਼ਖਮੀ ਹੋ ਜਾਂਦੇ ਹਨ ਅਤੇ ਕਈ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਵਾਲ ਇਹ ਹੈ ਕਿ ਜੇਕਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਦੇ ਹੁਕਮ ਲਾਗੂ ਨਹੀਂ ਹੋ ਸਕਦੇ ਤਾਂ ਫਿਰ ਆਮ ਫਰਿਆਦੀ ਦੀ ਸੁਣਵਾਈ ਕਿਸ ਤਰਾਂ ਹੁੰਦੀ ਹੋਵੇਗੀ।ਸਕੂਲਾਂ ਅਤੇ ਜਨਤਕ ਥਾਵਾਂ ਤੇ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਦੀ ਗੱਲ ਕਰਨ ਵਾਲੀ ਸਰਕਾਰ ਇਸ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਉਂ ਨਹੀਂ ਫੜਦੀ।ਕੀ ਸਾਡਾ ਪ੍ਰਸ਼ਾਸਨ ਇੰਨਾ ਬੇਵੱਸ ਹੋ ਗਿਆ ਹੈ ਕਿ ਇਸ ਡੋਰ ਨੂੰ ਵੇਚਣ ਵਾਲਿਆਂ ਨੂੰ ਫੜਨ ਤੋਂ ਅਸਮਰੱਥ ਹੈ?ਨਰੇਸ਼ ਪੰਡਿਤ ਨੇ ਕਿਹਾ ਕਿ ਹਰ ਸਾਲ ਚਾਈਨਾ ਡੋਰ ਲੋਕਾਂ ਨੂੰ ਜਖਮ ਦਿੰਦੀ ਹੈ ਅਤੇ ਪ੍ਰਸ਼ਾਸਨ ਅਗਲੇ ਸਾਲ ਲੋਹੜੀ ਤੋਂ ਕੁਝ ਦਿਨ ਪਹਿਲਾਂ ਚਾਈਨਾ ਡੋਰ ਤੇ ਪਾਬੰਦੀ ਦਾ ਹੁਕਮ ਜਾਰੀ ਕਰਕੇ ਖਾਨਾਪੂਰਤੀ ਕਰ ਦਿੰਦਾ ਹੈ।ਜਿਨ੍ਹਾਂ ਲੋਕਾਂ ਦੇ ਘਰਾਂ ਦੇ ਚਿਰਾਗ ਬੁਝ ਗਏ ਹਨ ਉਨ੍ਹਾਂ ਦਾ ਕੀ ਬਣੇਗਾ ਪ੍ਰਸ਼ਾਸਨ ਆਪਣੀ ਕਾਰਜਸ਼ੈਲੀ ਦੇਖੇ ਅਤੇ ਮੰਥਨ ਕਰੇ ਕਿ ਅਖੀਰ ਉਹ ਕਿਉਂ ਚਾਈਨਾ ਡੋਰ ਤੇ ਪਾਬੰਦੀ ਲਗਾਉਣ ਚ ਅਸਫਲ ਸਾਬਤ ਹੋ ਰਿਹਾ ਹੈ।

ਬਜਰੰਗ ਦਲ ਦੇ ਜ਼ਿਲਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰ ਤੇ ਜ਼ਿਲੇ ਚ ਲੋਕਾਂ ਵਲੋਂ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਮੌਕੇ ਤੇ ਪਤੰਗਬਾਜ਼ੀ ਵੀ ਕਾਫੀ ਕੀਤੀ ਜਾਂਦੀ ਹੈ।ਇਸ ਮੌਕੇ ਤੇ ਕਾਨੂੰਨ ਦੀ ਵੀ ਕਾਫੀ ਉਲੰਘਣਾ ਕੀਤੀ ਜਾਂਦੀ ਹੈ,ਇਸ ਮੌਕੇ ਤੇ ਚਾਈਨਾ ਡੋਰ ਵੀ ਬਹੁਤ ਵਿਕਦੀ ਹੈ।ਦੁਕਾਨਦਾਰਾਂ ਵੱਲੋਂ ਸ਼ਰੇਆਮ ਚਾਈਨਾ ਡੋਰ ਵੇਚਣ ਤੇ ਨਾ ਤਾਂ ਕੋਈ ਅਧਿਕਾਰੀ ਅਤੇ ਨਾ ਹੀ ਕੋਈ ਕਰਮਚਾਰੀ ਧਿਆਨ ਦਿੰਦਾ ਹੈ।ਇਸ ਕਾਰਨ ਜਿੱਥੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ,ਉੱਥੇ ਹੀ ਇਹ ਡੋਰ ਪਸ਼ੂ ਪੰਛੀਆਂ ਲਈ ਵੀ ਪ੍ਰੇਸ਼ਾਨੀ ਦਾ ਕਾਰਨ ਬਣ ਜਾਂਦੀ ਹੈ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਰਾਜਕੁਮਾਰ ਅਰੋੜਾ,ਜ਼ਿਲ੍ਹਾ ਮੰਤਰੀ ਓਮਪ੍ਰਕਾਸ਼ ਕਟਾਰੀਆ,ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮੰਗਤ ਰਾਮ ਭੋਲਾ,ਜ਼ਿਲ੍ਹਾ ਉਪ ਪ੍ਰਧਾਨ ਜੋਗਿੰਦਰ ਤਲਵਾੜ,ਗਊ ਸੁਰੱਖਿਆ ਪ੍ਰਮੁੱਖ ਵਿਜੇ ਗਰੋਵਰ,ਜ਼ਿਲ੍ਹਾ ਮੀਤ ਪ੍ਰਧਾਨ ਮੋਹਿਤ ਜੱਸਲ,ਸੋਨੂੰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here