ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਭੇਜਿਆ

ਪਠਾਨਕੋਟ (ਦ ਸਟੈਲਰ ਨਿਊਜ਼), ਪਲਕ। ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਪਠਾਨਕੋਟ ਪੁਲਿਸ ਨੇ ਨਾਜਾਇਜ਼ ਮਾਈਨਿੰਗ ਅਤੇ ਪੁਲਿਸ ਨਾਲ ਦੁਰਵਿਵਹਾਰ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅੱਜ ਦੁਪਹਿਰ ਵਿਧਾਇਕ ਜੋਗਿੰਦਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਸਮਰਥਕਾਂ ਨੇ ਜੋਗਿੰਦਰ ਪਾਲ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ, ਉੱਥੇ ਹੀ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ।

Advertisements

ਸਮਰਥਕਾਂ ਨੇ ਕਿਹਾ ਕਿ ਜੋਗਿੰਦਰ ਪਾਲ ਸਿਰਫ਼ ਸਿਆਸਤ ਦਾ ਸ਼ਿਕਾਰ ਹੋ ਰਿਹਾ ਹੈ। ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਵਿਚ ਰਾਵੀ ਨਦੀ ਦੇ ਨੇੜੇ ਇੱਕ ਕਰੱਸ਼ਰ ਸਾਈਟ ਦਾ ਮਾਲਕ ਹੈ। ਇਹ ਸਾਈਟ ਜੋਗਿੰਦਰ ਪਾਲ ਦੀ ਪਤਨੀ ਦੇ ਨਾਂ ਤੇ ਹੈ। ਦੱਸ ਦਈਏ ਕਿ ਮਾਈਨਿੰਗ ਵਿਭਾਗ ਨੂੰ ਇਸ ਥਾਂ ਤੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਅਧਿਕਾਰੀ ਐਸ.ਡੀ.ਓ ਦੀ ਅਗਵਾਈ ਵਿਚ ਮੌਕੇ ਤੇ ਪਹੁੰਚੇ। ਮੌਕੇ ਤੇ ਪਹੁੰਚ ਕੇ ਵੇਖਿਆ ਤਾਂ ਜੋਗਿੰਦਰ ਪਾਲ ਪਹਿਲਾਂ ਹੀ ਉਥੇ ਮੌਜੂਦ ਸਨ। ਮੌਕੇ ਤੇ ਨਜਾਇਜ਼ ਮਾਈਨਿੰਗ ਹੁੰਦੀ ਦੇਖ ਕੇ ਐਸ.ਡੀ.ਓ ਨੇ ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ ਕਰ ਲਿਆ ਤੇ ਜੋਗਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ।    

LEAVE A REPLY

Please enter your comment!
Please enter your name here