ਤੇਜ਼ ਰਫਤਾਰ ਕਾਰ ਨੇ ਮੋਟਰਸਾਈਲਕ ਸਵਾਰ ਨੂੰ ਮਾਰੀ ਟੱਕਰ, ਮੌਤ

ਨਾਭਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਨਾਭਾ ਵਿੱਚ ਕਾਰ ਤੇ ਮੋਟਰਸਾਈਕਲ ਵਿੱਚਕਾਰ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਵਾਸੀ ਪਿੰਡ ਅਲੀਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਮਜੀਤ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਘਮਰੋਦਾ ਵੱਲ ਜਾ ਰਿਹਾ ਸੀ, ਤੇ ਇਸ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ।

Advertisements

ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਲੈ ਕੇ ਗਏ, ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ।ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here