ਅਯੁੱਧਿਆ ਚ ਨਵੇਂ ਬਣੇ ਹਵਾਈ ਅੱਡੇ ਦਾ ਨਾਂ ਮਹਾਰਿਸ਼ੀ ਵਾਲਮੀਕਿ ਹਵਾਈ ਅੱਡਾ ਰੱਖਣ ਦਾ ਫੈਸਲਾ ਇਤਿਹਾਸਕ: ਸ਼ਾਮ ਅਗਰਵਾਲ/ਅਨੀਸ਼ ਅਗਰਵਾਲ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਅਤੇ ਭਾਜਪਾ ਆਈਟੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਨੀਸ਼ ਅਗਰਵਾਲ ਨੇ ਕੇਂਦਰ ਸਰਕਾਰ ਵੱਲੋਂ ਅਯੁੱਧਿਆ ਵਿੱਚ ਨਵੇਂ ਬਣੇ ਹਵਾਈ ਅੱਡੇ ਦਾ ਨਾਂ ਮਹਾਰਿਸ਼ੀ ਵਾਲਮੀਕਿ ਹਵਾਈ ਅੱਡਾ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਇਹ ਯੋਗ ਫੈਸਲਾ ਲੈਣ ਲਈ  ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਾਮ ਸੁੰਦਰ ਅਗਰਵਾਲ ਨੇ ਕਿਹਾ ਕਿ ਇਹ ਹਵਾਈ ਅੱਡਾ ਅਯੁੱਧਿਆ ਦੇ ਲੋਕਾਂ ਲਈ ਵਿਸ਼ਵ ਦੇ ਵਿਕਾਸ ਨਾਲ ਜੁੜਨ ਦਾ ਰਾਹ ਖੋਲ੍ਹਦਾ ਹੈ, ਜਦਕਿ ਮਹਾਰਿਸ਼ੀ ਵਾਲਮੀਕਿ ਨੇ ਰਾਮਾਇਣ ਲਿਖ ਕੇ ਵਿਸ਼ਵ ਦੇ ਲੋਕਾਂ ਲਈ ਅਯੁੱਧਿਆ ਦਾ ਧਾਰਮਿਕ ਦੁਆਰ ਖੋਲ੍ਹਿਆ ਸੀ।

Advertisements

ਨਵੇਂ ਬਣੇ ਏਅਰਪੋਰਟ ਦਾ ਨਾਂ ਮਹਾਰਿਸ਼ੀ ਵਾਲਮੀਕੀ ਦੇ ਨਾਂ ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।ਇਸ ਲਈ ਏਅਰਪੋਰਟ ਦਾ ਨਾਂ ਮਹਾਰਿਸ਼ੀ ਵਾਲਮੀਕੀ ਦੇ ਨਾਂ ਤੇ ਰੱਖਣ ਨਾਲ ਸ਼੍ਰੀ ਰਾਮ ਦੇ ਆਦਰਸ਼ਾਂ ਨੂੰ ਆਮ ਆਦਮੀ ਦੇ ਸਾਹਮਣੇ ਲਿਜਾਣ ਵਿਚ ਉਨ੍ਹਾਂ ਦੀ ਭੂਮਿਕਾ ਦੀ ਸੱਚੀ ਸਵੀਕ੍ਰਿਤੀ ਹੈ।ਸ਼ਾਮ ਸੁੰਦਰ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 108ਵਾਂ ਐਪੀਸੋਡ ਸੁਣਿਆ।ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਦਿਲਕਸ਼ ਭਾਸ਼ਣ ਸਾਰਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਅਤੇ ਜਾਗਰੂਕ ਕਰਨ ਵਾਲਾ ਸੀ।ਅਗਰਵਾਲ ਨੇ ਕਿਹਾ।

ਇਸ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਈ ਸਿਹਤ ਮਾਹਿਰਾਂ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਬਾਰੇ ਵੀ ਚਰਚਾ ਕੀਤੀ ਅਤੇ ਆਪਣੇ ਗਿਆਨ ਅਤੇ ਤਜ਼ਰਬੇ ਨੂੰ ਸਾਂਝਾ ਕਰਕੇ ਮਾਹਿਰਾਂ ਨੇ ਇੱਕ ਸਿਹਤਮੰਦ ਭਾਰਤ ਦੇ ਸੰਕਲਪ ਨੂੰ ਨਵੀਂ ਤਾਕਤ ਦਿੱਤੀ ਹੈ। ਅਗਰਵਾਲ ਨੇ ਸੂਬੇ ਦੇ ਸਾਰੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖੋ ਅਤੇ ਪ੍ਰਧਾਨ ਮੰਤਰੀ ਦੇ ਫਿਟ ਇੰਡੀਆ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਓ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਚ ਅਯੁੱਧਿਆ ਚ ਰਾਮਲਲਾ ਮੰਦਰ ਦੇ ਉਦਘਾਟਨ ਦਾ ਜ਼ਿਕਰ ਕੀਤਾ ਤਾਂ ਸਮੂਹ ਭਾਜਪਾ ਵਰਕਰ ਕਾਫੀ ਉਤਸ਼ਾਹਿਤ ਨਜ਼ਰ ਆਏ।

LEAVE A REPLY

Please enter your comment!
Please enter your name here