ਪਿੰਡ ਡਰੌਲੀ ਖੁਰਦ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਦੇ ਪਿੰਡ ਡਰੌਲੀ ਖੁਰਦ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇੱਕ ਬੱਚੀ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਮਨਮੋਹਨ ਸਿੰਘ ਉਮਰ 55 ਸਾਲਾ, ਉਸਦੀ ਪਤਨੀ ਸਰਬਜੀਤ ਕੌਰ ਉਮਰ 55 ਸਾਲਾ ਉਹਨਾਂ ਦੀ ਲੜਕੀ ਪ੍ਰਭਜੋਤ ਉਰਫ਼ ਜੋਤੀ ਉਮਰ 32 ਸਾਲਾ, ਗੁਰਪ੍ਰੀਤ ਕੌਰ ਉਰਫ਼ ਗੋਪੀ ਉਮਰ 31 ਸਾਲਾ, ਜੋਤੀ ਉਮਰ 3 ਸਾਲਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਮਨਮੋਹਨ ਦੇ ਜਵਾਈ ਸਰਬਜੀਤ ਨੇ ਦੱਸਿਆ ਕਿ ਉਹ ਪਿਛਲੇ ਦਿਨ ਤੋਂ ਆਪਣੇ ਸਹੁਰੇ ਨੂੰ ਫੋਨ ਕਰ ਰਿਹਾ ਸੀ, ਪਰ ਕਿਸੇ ਨੇ ਫੋਨ ਨਹੀਂ ਚੁੱਕਿਆ, ਤੇ ਦੇਰ ਰਾਤ ਜਦੋਂ ਉਹ ਖੁਦ ਘਰ ਪਹੁੰਚਿਅ ਤਾਂ ਘਰ ਵਿੱਚ ਪੰਜਾਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਜਾਣਕਾਰੀ ਮੁਤਾਬਕ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਮਨਮੋਹਨ ਲੰਬੇ ਸਮੇਂ ਤੋਂ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ।

ਘਟਨਾ ਵਾਲੀ ਥਾਂ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਹਾਲਾਂਕਿ ਅਧਿਕਾਰਤ ਤੌਰ ਤੇ ਕਿਸੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ, ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here