ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਵਾਈਡਰ ਨਾਲ ਟਕਰਾਈ, 6 ਦੀ ਮੌਤ, 2 ਜ਼ਖ਼ਮੀ

ਝਾਰਖੰਡ (ਦ ਸਟੈਲਰ ਨਿਊਜ਼), ਪਲਕ। ਝਾਰਖੰਡ ਦੇ ਜਮਸ਼ੇਦਪੁਰ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਿੱਥੇ ਕਿ ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਬਿਸਤੂਪੁਰ ਥਾਣਾ ਖੇਤਰ ਦੇ ਸਰਕਟ ਹਾਊਸ ਇਲਾਕੇ ਵਿੱਚ ਚੌਕ ਨੇੜੇ ਵਾਪਰੀ। ਰਿਪੋਰਟ ਮੁਤਾਬਕ ਇਕ ਤੇਜ਼ ਰਫ਼ਤਾਰ ਕਾਰ ਪਹਿਲਾਂ ਡਿਵਾਈਡਰ ਨਾਲ ਟਕਰਾ ਗਈ ਅਤੇ ਫਿਰ ਦਰੱਖਤ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਛੇ ਨੌਜਵਾਨਾਂ ਦੀ ਮੌਤ ਹੋ ਗਈ। 

Advertisements

ਇਸ ਘਟਨਾ ਵਿੱਚ ਜ਼ਖ਼ਮੀ ਰਵੀ ਸ਼ੰਕਰ ਦੇ ਪਿਤਾ ਸੁਨੀਲ ਝਾਅ ਨੇ ਦੱਸਿਆ ਕਿ ਇਸ ਹਾਦਸੇ ਵਿੱਚ 6 ਨੌਜਵਾਨਾਂ ਦੀ ਮੌਤ ਹੋ ਗਈ ਪਰ ਉਨ੍ਹਾਂ ਦਾ ਬੇਟਾ ਠੀਕ ਹੈ ਅਤੇ ਕਾਰ ਵਿੱਚ ਕੁੱਲ 8 ਨੌਜਵਾਨ ਸਵਾਰ ਸਨ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here