ਭਾਸ਼ਾ ਵਿਭਾਗ ਅਧੀਨ ਵਿੱਚ 2 ਜਨਵਰੀ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜੁਲਾਈ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ।

Advertisements

ਇਸ ਵਿੱਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫ਼ਾਰਮ, ਫ਼ੋਟੋ, ਅਧਾਰ ਕਾਰਡ ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਮੁਕੰਮਲ ਮਿਸਲ ਕਮਰਾ ਨੰਬਰ 501-502, ਬਲਾਕ-ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿਖੇ ਸੰਪਰਕ ਕਰਕੇ 10 ਜਨਵਰੀ 2024 ਤੱਕ ਜਮ੍ਹਾਂ ਕਰਵਾ ਸਕਦੇ ਹਨ। 

LEAVE A REPLY

Please enter your comment!
Please enter your name here