ਡਾ. ਬਲਵਿੰਦਰ ਡਮਾਣਾ ਨੇ ਸਮੂਹ ਸਟਾਫ ਨੂੰ ਨਵੇਂ ਸਾਲ ਨੂੰ ਲੈ ਕੇ ਦਿੱਤੀ ਮੁਬਾਰਕਬਾਦ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨਵੇ ਸਾਲ ਦੀ ਆਮਦ ਤੇ ਸਿਵਲ ਸਰਜਨ ਦਫਤਰ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਮੂਹ ਸਟਾਫ ਵੱਲੋ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਦੇ ਹੋਏ ਨਵੀਂ ਸੋਚ ਨਾਲ ਸ਼ੁਰੂਆਤ ਕੀਤੀ। ਇਸ ਮੌਕੇ ਰਾਗੀ ਸਿੰਘਾਂ ਵੱਲੋ ਕੀਰਤਨ ਕੀਤਾ ਗਿਆ ।

Advertisements

ਅਰਦਾਸ ਉਪਰੰਤ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਜੀ ਨੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋਏ ਨਵੇ ਸਾਲ ਵਿੱਚ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਬਿਨਾਂ ਭੇਦ ਭਾਵ ਤੋਂ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਬੇਹਤਰ ਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨਾਂ ਕਿਹਾ ਸਿਹਤ ਵਿਭਾਗ ਦੇ ਹਰ ਅਧਿਕਾਰੀ ਤੇ ਕਰਮਚਾਰੀ ਨੇ ਆਪਣੀ ਡਿਉਟੀ ਬਾਖੂਬੀ ਨਿਭਾਈ ਹੈ ਅਤੇ ਭਵਿੱਖ ਵਿੱਚ ਵੀ ਸਿਹਤ ਵਿਭਾਗ ਚੰਗੀਆਂ ਸੇਵਾਂਵਾਂ ਦੇਣ ਲਈ ਵਚਨਵੱਧ ਹੈ। ਇਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ ਲਖਵੀਰ ਸਿੰਘ ਵੱਲੋਂ ਸਮੂਹ ਸਟਾਫ ਨੂੰ ਨਵੇਂ ਸਾਲ ਦੀ ਆਮਦ ਤੇ ਵਧਾਈ ਦਿੰਦੇ ਹੋਏ ਇਮਾਨਦਾਰੀ ਨਾਲ ਚੰਗੇ ਕਰਮ ਕਰਦੇ ਹੋਏ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਬਾਰੇ ਕਿਹਾ। ਉਨ੍ਹਾਂ ਪਿਛਲੇ ਸਾਲ ਦੌਰਾਨ ਕੀਤੇ ਕੰਮਾਂ ਦੀ ਸਮੀਖਿਆ ਕਰਦੇ ਮੀਡੀਆ ਕਰਮੀਆਂ ਵੱਲੋਂ ਸਿਹਤ ਸੇਵਾਵਾਂ ਨੂੰ ਮਿਆਰੂ ਬਣਾਉਣ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। 

ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਸਟਾਫ ਵੱਲੋਂ ਸਿਹਤ ਵਿਭਾਗ ਪੰਜਾਬ ਦੀਆਂ ਲੋਕ ਭਲਾਈ ਅਤੇ ਸਿਹਤ ਸੰਭਾਲ ਯੋਜਨਾਵਾਂ ਦੇ ਪ੍ਰਚਾਰ-ਪ੍ਰਸਾਰ ਅਤੇ ਉਹਨਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮੀਡੀਆ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਦੀ ਸਲਾਘਾ ਅਤੇ ਧੰਨਵਾਦ ਵੱੱਜੋਂ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।  ਨਵੇ ਸਾਲ ਦੇ ਇਸ ਸਮਾਗਮ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਅਨੀਤਾ ਕਟਾਰੀਆ, ਡੈਂਟਲ ਸਿਹਤ ਅਫਸਰ ਡਾ ਸ਼ੈਲਾ ਮਹਿਤਾ, ਸੀਨੀਅਰ ਮੈਡੀਕਲ ਅਫਸਰ ਡਾ. ਸਵਾਤੀ, ਸੀਨੀਅਰ ਮੈਡੀਕਲ ਅਫਸਰ ਡਾ. ਮਨਮੋਹਨ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਗੁਰਵਿੰਦਰ ਸ਼ਾਨੇ ਅਤੇ ਸਮੂਹ ਸਿਹਤ ਅਮਲਾ ਹਾਜ਼ਰ ਰਿਹਾ।

LEAVE A REPLY

Please enter your comment!
Please enter your name here