ਤੇਜ਼ ਰਫ਼ਤਾਰ ਬੋਲੈਰੋ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਮੋਗਾ (ਦ ਸਟੈਲਰ ਨਿਊਜ਼), ਪਲਕ। ਮੋਗਾ ਵਿਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਬੋਲੈਰੋ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿੱਚ ਪਿੰਡ ਫੂਲਵਾਲਾ ਦੇ ਰਹਿਣ ਵਾਲੇ 18 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਤਫਤੀਸ਼ੀ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ  ਪੁੱਤਰ ਜਗਦੀਸ਼ ਕੁਮਾਰ ਵਾਸੀ ਪਿੰਡ ਫੂਲਵਾਲਾ ਨੇ ਮਾਮਲਾ ਦਰਜ਼ ਕਰਵਾਇਆ ਹੈ।

Advertisements

ਉਨ੍ਹਾਂ ਕਿਹਾ ਕਿ ਉਸ ਦਾ ਛੋਟਾ ਭਰਾ ਹਰਪ੍ਰੀਤ ਸਿੰਘ ਆਪਣੇ ਮੋਟਰਸਾਈਕਲ ਤੇ ਨੱਥੋਕੇ ਨੇੜੇ ਪਿੰਡ ਫੂਲਵਾਲਾ ਆ ਰਿਹਾ ਸੀ। ਰਸਤੇ ਵਿਚ ਇਕ ਤੇਜ਼ ਰਫ਼ਤਾਰ ਬੋਲੈਰੋ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਮੇਰੇ ਭਰਾ ਹਰਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਡਰਾਈਵਰ ਮੰਗਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਾਘਾ ਪੁਰਾਣਾ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here