Monday, October 26, 2026
Home Punjab ਨਵੇਂ ਸਾਲ ਦੀ ਆਮਦ ਨੂੰ ਲੈ ਪਿੰਡ ਬੱਲੂਆਣਾ ਵਿਖ਼ੇ ਕਰਵਾਇਆ ਗਿਆ ਸੁਖਮਨੀ...

ਨਵੇਂ ਸਾਲ ਦੀ ਆਮਦ ਨੂੰ ਲੈ ਪਿੰਡ ਬੱਲੂਆਣਾ ਵਿਖ਼ੇ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ

ਬਲੂਆਣਾ/ਫਾਜ਼ਿਲਕਾ (ਦ ਸਟੈਲਰ ਨਿਊਜ਼): ਨਵੇਂ ਸਾਲ 2024 ਦੇ ਸ਼ੁਭ ਮੌਕੇ ਪਿੰਡ ਬੱਲੂਆਣਾ ਵਿਖ਼ੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਵਿਚ ਹਲਕਾ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਾਠ ਵਿਚ ਸ਼ਮੂਲੀਅਤ ਕਰਦਿਆਂ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਸਾਲ ਆਪ ਸਭ ਲਈ ਖੁਸ਼ੀਆਂ ਖੇੜੇ ਲੈਕੇ ਆਵੇ। ਉਨ੍ਹਾਂ ਕਿਹਾ ਕਿ ਨਵਾਂ ਸਾਲ ਨਵੀਆਂ ਉਮੀਦਾਂ ਲੈ ਕੇ ਆਉਂਦਾ ਹਾਂ ਤੇ ਨਵੀਂ ਉਰਜਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ 2022 ਤੁਹਾਡੇ ਵੱਲੋਂ ਚੁਣੀ ਗਈ ਸਰਕਾਰ ਲਗਾਤਾਰ ਲੋਕ ਭਲਾਈ ਸਕੀਮਾਂ ਅਤੇ ਕਾਰਜਾਂ ਵਿਚ ਜੁੱਟੀ ਹੋਈ ਹੈ ਤੇ ਇਸੇ ਵਰੇ ਵੀ ਲਗਾਤਰ ਲੋਕਾਂ ਲਈ ਸ਼ਲਾਘਾਯੋਗ ਇਤਿਹਾਸਕ ਕਦਮ ਚੁੱਕੇਗੀ। ਅਮਨਦੀਪ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਜਿਸ ਤਰ੍ਹਾਂ ਮੈਂ ਅਗੇ ਲੋਕਾਂ ਦੀ ਸੇਵਾ ਵਿਚ ਤਨਦੇਹੀ ਨਾਲ ਕੰਮ ਕਰ ਰਿਹਾ ਹਾਂ ਉਸੇ ਤਰ੍ਹਾਂ ਅੱਗੇ ਵੀ ਕਰਦਾ ਰਹਾਂਗਾ ਤੇ ਇਲਾਕਾ ਨਿਵਾਸੀਆਂ ਲਈ ਨਵੇਂ-ਨਵੇਂ ਵਿਕਾਸ ਪ੍ਰੋਜੈਕਟ ਲੈ ਕੇ ਆਵਾਂਗਾ। ਇਸ ਮੌਕੇ ਹਲਕਾ ਬੱਲੂਆਣਾ ਦੇ ਸਾਰੇ ਬਲਾਕ ਪ੍ਰਧਾਨ, ਅਹੁਦੇਦਾਰ, ਵਰਕਰ ਅਤੇ ਪਿੰਡ ਵਾਸੀ ਮੌਜੂਦ ਸੀ।

Advertisements

LEAVE A REPLY

Please enter your comment!
Please enter your name here