Friday, October 30, 2026
Home Chandigarh ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ...

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼) ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

Advertisements

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here