Friday, October 23, 2026
Home Hoshiarpur ਪੁਲ ਪੁਖਤਾ ਦੇ ਨੌਜ਼ਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਪੁਲ ਪੁਖਤਾ ਦੇ ਨੌਜ਼ਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ ਪੰਕਜ। ਹੁਸ਼ਿਆਰਪੁਰ ਵਿੱਚ ਬੀਤੀ ਦੇਰ ਰਾਤ ਪੁਲ ਪੁਖਤਾ ਮਿਆਣੀ ਰੋਡ ਤੇ ਸੰਤ ਮਾਝਾ ਸਿੰਘ ਕਾਲਜ ਨਜ਼ਦੀਕ ਇੱਕ ਸੜਕ ਹਾਦਸਾ ਵਾਪਰਿਆ।ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਕੁਮਾਰ ਸਾਬੀ ਵਾਸੀ ਪਿੰਡ ਪੁਲ ਪੁਖਤਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸਾਬੀ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਅਚਾਨਕ ਹਾਦਸਾ ਵਾਪਰ ਗਿਆ, ਤੇ ਉਸਦੀ ਮੌਤ ਹੋ ਗਈ।ਹਾਦਸਾ ਕਿਵੇ ਵਾਪਰਿਆ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀ ਮਿਲੀ ਹੈ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here