ਹਿਮਾਚਲ ਸਰਕਾਰ ਨੇ ਡੀਜੀਪੀ ਸੰਜੇ ਕੁੰਡੂ ਨੂੰ ਅਹੁਦੇ ਤੋਂ ਹਟਾਇਆ

ਹਿਮਾਚਲ (ਦ ਸਟੈਲਰ ਨਿਊਜ਼), ਪਲਕ। ਹਿਮਾਚਲ ਸਰਕਾਰ ਦੇ ਹੁਕਮਾਂ ਤੇ ਰਾਜ ਦੇ ਡੀਜੀਪੀ ਸੰਜੇ ਕੁੰਡੂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਨੋਇਡਾ ਦੇ ਕਾਰੋਬਾਰੀ ਨਿਸ਼ਾਂਤ ਸ਼ਰਮਾ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਇਹ ਕਦਮ ਚੁੱਕਿਆ ਗਿਆ ਹੈ। ਹਾਈਕੋਰਟ ਨੇ 26 ਦਸੰਬਰ ਨੂੰ ਆਪਣੇ ਹੁਕਮਾਂ ਵਿੱਚ ਡੀਜੀਪੀ ਸੰਜੇ ਕੁੰਡੂ ਅਤੇ ਕਾਂਗੜਾ ਤੇ ਐਸਪੀ ਸ਼ਾਲਿਨੀ ਅਗਨੀਹੋਤਰੀ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੇ ਨਿਰਦੇਸ਼ ਜ਼ਾਰੀ ਕੀਤੇ ਸਨ। ਜਿਸ ਤੋਂ ਬਾਅਦ ਰਾਜ ਸਰਕਾਰ ਨੇ 4 ਜਨਵਰੀ ਨੂੰ ਹਿਮਾਚਲ ਹਾਈਕੋਰਟ ਆਪਮੇ ਹੁਕਮਾਂ ਦਾ ਪਾਲਣਾ ਰਿਪੋਰਟ ਪੇਸ਼ ਕਰਨ ਹੈ।

Advertisements

ਇਸ ਮਾਮਲੇ ਵਿੱਚ ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਬਿਆਨ ਦਿੱਤਾ ਹੈ ਕਿ ਫੈਸਲੇ ਦਾ ਅਧਿਐਨ ਕਰਨ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਕਾਂਗੜਾ ਜ਼ਿਲੇ ਦੇ ਪਾਲਮਪੁਰ ਦੇ ਇੱਕ ਵਪਾਰੀ ਨਿਸ਼ਾਂਤ ਨੇ ਡੀਜੀਪੀ ਸੰਜੇ ਕੁੰਡੂ ਉੱਤੇ ਆਪਣੇ ਅਤੇ ਉਸਦੇ ਪਰਿਵਾਰ ਤੇ ਜਾਨ ਨੂੰ ਖ਼ਤਰਾ ਹੋਣ ਦਾ ਇਲਜ਼ਾਮ ਲਗਾਇਆ ਸੀ। ਜਿਸ ਤੇ ਹਿਮਾਚਲ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵਪਾਰੀ ਦੀ ਸ਼ਿਕਾਇਤ ਤੇ ਡੀਜੀਪੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਹਾਈਕੋਰਟ ਨੇ ਡੀਜੀਪੀ ਅਤੇ ਐਸਪੀ ਕਾਂਗੜਾ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here