ਲੁਧਿਆਣਾ ਵਿੱਚ ਪੁਲਿਸ ਨੇ ਸ਼ਰਾਬ ਵੇਚ ਰਹੀਆਂ 2 ਮਹਿਲਾਵਾਂ ਸਮੇਤ 1 ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਮਹਿਲਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਦੋਸ਼ੀਆਂ ਦੀ ਪਹਿਚਾਣ ਪ੍ਰਕਾਸ਼ ਕੌਰ ਵਾਸੀ ਗੋਹਾਣਾ ਸਿੱਧਵਾਂ ਬੇਟ, ਮਨਜੀਤ ਕੌਰ ਵਾਸੀ ਕੋਟਲੀ ਕਲਾਂ ਗਹਿਣਾ ਸਿੱਧਵਾਂ ਬੇਟ ਅਤੇ ਅਵਤਾਰ ਸਿੰਘ ਉਰਫ ਤਾਰੀ ਵਾਸੀ ਮੁਹੱਲਾ ਗੁਰੂ ਨਾਨਕ ਪੁਰਾ ਰਾਏਕੋਟ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਕੌਰ ਨੇ ਆਪਣੇ ਪਤੀ ਦੀ ਮੌਤ ਤੋਂ ਬਾਅਦ ਘਰੇਲੂ ਖਰਚੇ ਪੂਰੇ ਕਰਨ ਲਈ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸਨੇ ਆਪਣੇ ਹੀ ਘਰ ਵਿੱਚ ਨਾਜਾਇਜ਼ ਸ਼ਰਾਬ ਕੱਢ ਕੇ ਘਰ ਦੇ ਬਾਹਰ ਬੈਠ ਕੇ ਹੀ ਵੇਚਣੀ ਸ਼ੁਰੂ ਕਰ ਦਿੱਤੀ ਸੀ, ਗੁਪਤ ਸੂਚਨਾ ਦੌਰਾਨ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਪੁਲਿਸ ਨੇ ਉਸ ਕੋਲੋ 31 ਨਾਜਾਇਜ਼ ਸ਼ਰਾਬ ਬਰਾਮਦ ਹੋਇਆ ਹਨ।

Advertisements

ਜਾਣਕਾਰੀ ਦਿੰਦੇ ਏਐਸਆਈ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਔਰਤ ਮਨਜੀਤ ਆਪਣੇ ਘਰ ਦੇ ਬਾਹਰ ਬੈਠੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ। ਇਸ ਸਮੇਂ ਵੀ ਦੋਸ਼ੀ ਔਰਤ ਘਰ ਦੇ ਬਾਹਰ ਬੈਠ ਕੇ ਗਾਹਕਾਂ ਨੂੰ ਸ਼ਰਾਬ ਵੇਚ ਰਹੀ ਸੀ ਤੇ ਪਲਿਸ ਨੇ ਛਾਪਾ ਮਾਰ ਕੇ ਦੋਸ਼ੀ ਔਰਤ ਨੂੰ ਕਾਬੂ ਕਰ ਲਿਆ, ਤੇ ਉਸ ਕੋਲੋ 21 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਇਆ ਹਨ। ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਅਵਤਾਰ ਸਿੰਘ ਤਾਰੀ ਬਿਨਾਂ ਲਾਇਸੈਂਸ ਅਤੇ ਪਰਮਿਟ ਤੋਂ ਸਸਤੇ ਭਾਅ ਤੇ ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆਉਂਦਾ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੈਦਲ ਹੀ ਹੋਮ ਡਿਲਿਵਰੀ ਕਰਦਾ ਹੈ।

ਇਸ ਸਮੇਂ ਵੀ ਦੋਸ਼ੀ ਰਾਏਕੋਟ ਤੋਂ ਪਿੰਡ ਸੀਓ-ਆਨੀ ਵੱਲੋਂ ਪੈਦਲ ਹੀ ਸ਼ਰਾਬ ਵੇਚਣ ਲਈ ਆ ਰਿਹਾ ਸੀ, ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸਨੂੰ ਫੜ੍ਹ ਲਿਆ ਤੇ ਉਸ ਕੋਲੋ 36 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆ ਹਨ। ਪੁਲਿਸ ਨੇ ਤਿੰਨੋਂ ਦੋਸ਼ੀਆਂ ਖਿਲ਼ਾਫ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here