ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 8 ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 8 ਜਨਵਰੀ 2024  ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ,ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।  ਇਸ ਸਿਖਲਾਈ ਨਾਲ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨ ਆਪਣਾ ਧੰਦਾ ਸ਼ੁਰੂ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ,ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੀਂ ਚਾਹੀਦੀ ਹੈ।ਇਸ ਸਿਖਲਾਈ ਕੋਰਸ ਦੀ ਫੀਸ 1000/- ਰੁਪਏ ਜਨਰਲ ਸ਼੍ਰੇਣੀ ਲਈ ਅਤੇ 750/- ਰੁਪਏ ਅਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ।

ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਮਿਤੀ 5 ਜਨਵਰੀ 2024 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here