ਟੋਕੀਉ ਦੇ ਹਨੇਦਾ ਏਅਰਪੋਰਟ ਤੇ ਜਹਾਜ਼ ਨੂੰ ਲੱਗੀ ਅੱਗ, ਵਾਲ-ਵਾਲ ਬਚੇ ਯਾਤਰੀ

ਟੋਕੀਉ (ਦ ਸਟੈਲਰ ਨਿਊਜ਼), ਪਲਕ। ਟੋਕੀਉ ਤੋਂ ਇੱਕ ਖਬਰ ਸਾਹਮਣੇ ਆਈ ਹੈ, ਜਿੱਥੇ ਕਿ ਹਨੇਦਾ ਏਅਰਪੋਰਟ ਤੇ ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ। ਰੀਪੋਰਟ ਮੁਤਾਬਕ ਅਧਿਕਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਟੋਕੀਉ ਫਾਇਰ ਵਿਭਾਗ ਨੇ ਕਿਹਾ ਕਿ ਜਹਾਜ਼ ਅਤੇ ਜਾਪਾਨ ਕੋਸਟ ਗਾਰਡ ਦੇ ਜਹਾਜ਼ ਵਿਚਕਾਰ ਟੱਕਰ ਹੋ ਗਈ ਸੀ, ਜਿਸ ਕਾਰਨ ਅੱਗ ਲੱਗੀ ਹੋ ਸਕਦੀ ਹੈ।

Advertisements

ਇਸ ਦੇ ਨਾਲ ਹੀ ਟਰਾਂਸਪੋਰਟ ਅਤੇ ਸੈਰ-ਸਪਾਟਾ ਮੰਤਰਾਲੇ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਤੱਟ ਰੱਖਿਅਕ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਜਾਪਾਨ ਏਅਰਲਾਈਨਜ਼ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਵਿਚ ਕਰੀਬ 367 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸਥਾਨਕ ਮੀਡੀਆ ਮੁਤਾਬਕ ਜਹਾਜ਼ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਰੱਬ ਦਾ ਸ਼ੁਕਰ ਹੈ ਕਿ ਕੋਈ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ।

LEAVE A REPLY

Please enter your comment!
Please enter your name here