ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਹਰ ਸ਼ਿਵ ਸੈਨਿਕ ਪੂਰਨ ਸਹਿਯੋਗ ਦੇਵੇਗਾ: ਮੁਕੇਸ਼ ਕਸ਼ਯਪ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸੀਨੀਅਰ ਆਗੂਆਂ ਦਾ ਇੱਕ ਵਿਸ਼ੇਸ਼ ਪ੍ਰਤੀਨਿਧੀ ਮੰਡਲ ਮੰਗਲਵਾਰ ਨੂੰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਪਤ ਅਲੀ ਦੀ ਅਗਵਾਈ ਵਿੱਚ ਐਸਐਸਪੀ ਵਤਸਲਾ ਗੁਪਤਾ ਨੂੰ ਮਿਲਿਆ। ਪ੍ਰਤੀਨਿਧੀ ਮੰਡਲ ਵਿੱਚ ਵਿਸ਼ੇਸ਼ ਤੋਰ ਤੇ ਪਹੁੰਚੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਐਸਐਸਪੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ। ਵਫ਼ਦ ਨਾਲ ਗੱਲਬਾਤ ਕਰਦਿਆਂ ਐਸਐਸਪੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਿਸ਼ਨ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣਾ, ਲੋਕਾਂ ਨੂੰ ਇਨਸਾਫ਼ ਦਿਵਾਉਣਾ, ਕਿਸੇ ਵੀ ਕਿਸਮ ਦੇ ਅਪਰਾਧੀ ਨੂੰ ਸਲਾਖਾਂ ਪਿੱਛੇ ਭੇਜਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਆਦਿ ਹੈ।

Advertisements

ਇਸ ਵਿੱਚ ਜਨਤਾ ਦੇ ਸਪੱਸ਼ਟ ਅਤੇ ਮਜ਼ਬੂਤ ​​ਸਹਿਯੋਗ ਦੀ ਵੀ ਲੋੜ ਹੈ।ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਐਸਐਸਪੀ ਨੂੰ ਕਿਹਾ ਕਿ ਸੱਚਾ ਸ਼ਿਵ ਸੈਨਿਕ ਸ਼ੁਰੂ ਤੋਂ ਹੀ ਬਿਨਾਂ ਕਿਸੇ ਸਵਾਰਥ ਦੇ ਅਤੇ ਡਰ ਦੇ ਦੇਸ਼ ਤੇ  ਸਮਾਜ ਵਿਰੋਧੀ ਅਨਸਰਾਂ ਦੀ ਹੋਂਦ ਨੂੰ ਖ਼ਤਮ ਕਰਨ ਦੇ ਹੱਕ ਵਿੱਚ ਹੈ।ਬਿਨਾਂ ਕਿਸੇ ਦੇ ਖ਼ਤਮ ਕਰਨ ਦੇ ਹੱਕ ਵਿੱਚ ਹੈ। ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਲੋਕਾਂ ਨੂੰ ਵੀ ਕੁਝ ਅਜਿਹੇ ਫਰਜ਼ੀ ਆਗੂਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ, ਜੀ ਦੇਸ਼ ਅਤੇ ਸਮਾਜ ਦੇ ਦੁਸ਼ਮਣਾਂ ਦੇ ਪ੍ਰਤੀ ਦੋਹਰੀ ਨੀਤੀ ਅਪਣਾਉਂਦੇ ਹਨ। ਕਸ਼ਯਪ ਨੇ ਕਿਹਾ ਕਿ ਕਿਸੇ ਵੀ ਖੇਤਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਉੱਥੇ ਦੀ ਪੁਲਿਸ ਪ੍ਰਸ਼ਾਸਨ, ਦੇਸ਼, ਸਮਾਜ ਦੇ ਪ੍ਰਤੀ ਸ਼ੁੱਧ ਵਿਚਾਰਧਾਰਾ ਰੱਖਣ ਵਾਲੇ ਕ੍ਰਾਂਤੀਕਾਰੀਆਂ ਵਿੱਚ ਆਪਸੀ ਤਾਲਮੇਲ, ਵਿਸ਼ਵਾਸ ਅਤੇ ਸਹਿਯੋਗ ਹੋਣਾ ਬਹੁਤ ਜ਼ਰੂਰੀ ਹੈ।

ਕਸ਼ਯਪ ਨੇ ਟਰੈਫਿਕ ਵਿਵਸਥਾ ਵਿੱਚ ਤੁਰੰਤ ਸੁਧਾਰ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਐਸਐਸਪੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਜੋ ਵੀ ਮੁਹਿੰਮ ਚਲਾਏਗਾ, ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਵੱਲੋਂ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਹਰ ਤਰ੍ਹਾਂ ਨਾਲ ਪੂਰਾ ਸਹਿਯੋਗ ਜਾਵੇਗਾ। ਪ੍ਰਤੀਨਿਧੀ ਮੰਡਲ ਵਿਚ ਅੰਬੇਦਕਰ ਸੰਘਰਸ਼ ਪਾਰਟੀ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਔਜਲਾ ਅਤੇ ਸ਼ਿਵ ਸੈਨਾ ਆਗੂ ਨੀਰਜ ਸ਼ਰਮਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here