
ਅਸਾਮ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅਸਾਮ ਦੇ ਗੋਲਾਘਾਟ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਪੰਜ ਔਰਤਾਂ ਅਤੇ ਇੱਕ ਨਾਬਾਲਗ ਲੜਕੇ ਸਮੇਤ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਗੋਲਾਘਾਟ ਤੋਂ ਤਿਨਸੁਕੀਆ ਜਾ ਰਹੀ ਸੀ, ਤੇ ਸਾਹਮਣੇ ਤੋਂ ਆ ਰਹੇ ਕੋਲੇ ਨਾਲ ਭਰੇ ਤੇਜ਼ ਰਫਤਾਰ ਟਰੱਕ ਦੀ ਬੱਸ ਨਾਲ ਟੱਕਰ ਹੋ ਗਈ।

ਜਿਸ ਵਿੱਚ ਟਰੱਕ ਡਰਾਈਵਰ ਅਤੇ ਬੱਸ ਡਰਾਈਵਰ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੱਸ ਅਤੇ ਟਰੱਕ ਵਿੱਚੋਂ 10 ਲਾਸ਼ਾਂ ਬਰਾਮਦ ਕੀਤੀਆਂ ਗਈਆ ਹਨ, ਤੇ ਜੇਐਮਸੀਐਚ ਵਿੱਚ ਦਾਖ਼ਲ 27 ਜ਼ਖ਼ਮੀਆਂ ਵਿੱਚੋਂ ਦੋ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੀਐੱਮ ਮੋਦੀ ਨੇ ਟਵੀਟ ਕੀਤਾ ਹੈ ਕਿ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ।












