
ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਤੀਜੀ ਵਾਰ ਸੰਮਨ ਭੇਜਣ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਜਾਂਚ ਏਜੰਸੀ ਦੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਲਿਖਤੀ ਜਵਾਬ ਭੇਜਿਆ। ‘ਆਪ’ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਨੂੰ ਸੰਮਨ ਗ੍ਰਿਫ਼ਤਾਰ ਕਰਨੇ ਦੇ ਇਰਾਦੇ ਨਾਲ ਭੇਜਿਆ ਗਿਆ ਹੈ। ਪਰ ਮੁੱਖ ਮੰਤਰੀ ਕੇਜਰੀਵਾਲ ਏਜੰਸੀ ਨਾਲ ਸਹਿਯੋਗ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੀ ਇਹ ਨੋਟਿਸ ਕਿਉਂ ਭੇਜਿਆ ਗਿਆ ਹੈ? ਇਹ ਨੋਟਿਸ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ। ਦੱਸ ਦਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਸੰਮਨ ਪਹਿਲਾਂ ਵੀ ਦੋ ਵਾਰੀ ਸੰਮਨ ਭੇਜਿਆ ਸੀ।













