ਕਰਜ਼ਾ ਚੁੱਕ ਦੁਬਈ ਗਏ ਨੌਜਵਾਨ ਨੂੰ ਹੋਈ ਸਜ਼ਾ, 50 ਲੱਖ ਦਾ ਲੱਗਾ ਜੁਰਮਾਨਾ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਦੇ ਨੌਜਵਾਨ ਨੂੰ ਦੁਬਈ ਦੇ ਇੱਕ ਸੜਕ ਹਾਦਸੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।ਨੌਜਵਾਨ ਦੀ ਪਹਿਚਾਣ ਸੁਖਚੈਨ ਸਿੰਘ ਵਾਸੀ ਪਿੰਡ ਕਾਟੀ ਬੜੈਚ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਸੁਖਚੈਨ ਆਪਣੇ ਉੱਜਵਲ ਭਵਿੱਖ ਲਈ ਆਰਥਿਕ ਤੰਗੀ ਕਾਰਨ 2019 ਵਿੱਚ ਦੁਬਈ ਗਿਆ ਸੀ, ਤੇ ਉਹ 4 ਨਵੰਬਰ 2021 ਵਿੱਚ ਆਪਣੇ ਪਰਿਵਾਰ ਨੂੰ ਮਿਲਣ ਲਈ ਭਾਰਤ ਆਇਆ ਸੀ ਤੇ ਜਦੋ ਉਹ ਵਾਪਸ ਦੁਬਈ ਗਿਆ ਤੇ ਉਹ ਉੱਥੇ ਡਰਾਈਵਰ ਵਜੋਂ ਕੰਮ ਕਰਨ ਲੱਗਾ, ਤੇ ਇਸ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਉਸਦੀ ਕਾਰ ਹੇਠਾਂ ਆ ਗਿਆ ਤੇ ਉਸਦੀ ਮੌਤ ਹੋ ਗਈ। ਜਿਸ ਕਾਰਨ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ।ਅਦਾਲਤ ਨੇ ਸੁਖਚੈਨ ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ਤੇ ਉਸਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ।

Advertisements

ਸੁਖਚੈਨ ਦੇ ਪਰਿਵਾਰ ਨੇ ਜਲੰਧਰ ਦੇ ਲੋਕਾਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਾਪਸ ਆ ਸਕਣ। ਗੁਰਮੇਜ ਸਿੰਘ ਨੇ ਦੱਸਿਆ ਕਿ ਸੁਖਚੈਨ ਦੇ ਪਿਤਾ ਦੀ ਪਹਿਲਾਂ ਹੀ ਕਿਸੇ ਕਾਰਨ ਮੌਤ ਹੋ ਚੁੱਕੀ ਹੈ। ਸੁਖਚੈਨ ਦੀ ਮਾਤਾ ਰਣਜੀਤ ਕੌਰ ਸਰਕਾਰੀ ਪੈਨਸ਼ਨ ਤੇ ਗੁਜ਼ਾਰਾ ਕਰ ਰਹੀ ਹੈ। ਪਰਿਵਾਰ ਕੋਲ ਕੋਈ ਜ਼ਮੀਨ-ਜਾਇਦਾਦ ਨਹੀਂ ਹੈ, ਜਿਸਨੂੰ ਵੇਚ ਕੇ ਉਹ ਸੁਖਚੈਨ ਦੀ ਜਾਨ ਬਚਾ ਸਕੇ। ਪਰਿਵਾਰ ਨੇ ਦੱਸਿਆ ਕਿ ਸੁਖਚੈਨ ਉਨ੍ਹਾਂ ਦੇ ਪਰਿਵਾਰ ਦਾ ਆਖਰੀ ਕਮਾਉਣ ਵਾਲਾ ਮੈਂਬਰ ਹੈ। ਪਰ ਉਸਨੂੰ ਮਿਲੀ ਸਜ਼ਾ ਅਜਿਹੀ ਹੈ ਕਿ ਪਰਿਵਾਰ ਦਾ ਕੁਝ ਨਹੀਂ ਬਚਿਆ। ਪਰਿਵਾਰ ਨੂੰ ਡਾਐਮਪੀ ਸਿੰਘ ਵੱਲੋਂ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਹੁਣ ਤੱਕ ਪਰਿਵਾਰ ਸਿਰਫ਼ 8 ਲੱਖ ਰੁਪਏ ਹੀ ਇਕੱਠੇ ਕਰ ਸਕਿਆ ਹੈ।

LEAVE A REPLY

Please enter your comment!
Please enter your name here