ਖੰਨਾ ਦੇ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਖੰਨਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਖੰਨਾ ਦੇ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਵਿਸ਼ਵਰਾਜ ਸਿੰਘ ਗਿੱਲ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸ਼ਵਰਾਜ ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਜੋ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਰਹਿ ਰਿਹਾ ਸੀ।

Advertisements

ਜਾਣਕਾਰੀ ਮੁਤਾਬਕ ਵਿਸ਼ਵਜੀਤ ਕੁੱਤੇ ਨਾਲ ਸੈਰ ਕਰਨ ਲਈ ਕਾਰ ਵਿੱਚ ਘਰੋਂ ਨਿਕਲਿਆ, ਪਰ ਰਸਤੇ ਵਿਚ ਅਚਾਨਕ ਉਸਦੀ ਕਾਰ ਬਰਫ ਤੇ ਤਿਲਕ ਗਈ ਅਤੇ ਪਲਟ ਗਈ ਅਤੇ ਦੂਜੇ ਪਾਸੇ ਇੱਕ ਹੋਰ ਵਾਹਨ ਨਾਲ ਟੱਕਰਾ ਗਈ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਸੀਟ ਬੈਲਟ ਲੱਗੀ ਹੋਣ ਕਾਰਨ ਉਹ ਕਾਰ ਤੋਂ ਬਾਹਰ ਨਹੀਂ ਨਿਕਲ ਸਕਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਦੱਸ ਦੇਈਏ ਕਿ ਵਿਸ਼ਵਰਾਜ ਦਾ ਵਿਆਹ ਅਗਲੇ ਮਹੀਨੇ ਹੋਣਾ ਸੀ। ਵਿਸ਼ਵਰਾਜ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।

LEAVE A REPLY

Please enter your comment!
Please enter your name here