ਸੰਜੇ ਕੁੰਡੂ ਨੂੰ ਅਹੁਦੇ ਤੋਂ ਤਬਦੀਲ ਕਰਨ ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਹਿਮਾਚਲ (ਦ ਸਟੈਲਰ ਨਿਊਜ਼), ਪਲਕ। ਸੁਪਰੀਮ ਕੋਰਟ ਨੇ ਆਈਪੀਐਸ ਸੰਜੇ ਕੁੰਡੂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਦੇ ਅਹੁਦੇ ਤੋਂ ਤਬਦੀਲ ਕਰਨ ਦੇ ਨਿਰਦੇਸ਼ ਤੇ ਰੋਕ ਲੱਗਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੁੰਡੂ ਨੂੰ 26 ਦਸੰਬਰ ਦੇ ਹੁਕਮ ਦੀ ਵਾਪਸੀ ਲਈ ਹਾਈ ਕੋਰਟ ਤੱਕ ਜਾਣ ਦੀ ਛੋਟ ਦਿੱਤੀ ਹੈ। ਬੈਂਚ ਨੇ ਕਿਹਾ ਕਿ ਜਦੋਂ ਤੱਕ ਹਾਈਕੋਰਟ ਹੁਕਮ ਵਾਪਸ ਲੈਣ ਦੀ ਅਰਜ਼ੀ ਦਾ ਨਿਪਟਾਰਾ ਨਹੀਂ ਕਰ ਦਿੰਦਾ, ਉਦੋਂ ਤੱਕ ਕੁੰਡੂ ਨੂੰ ਸੂਬੇ ਦੇ ਡੀਜੀਪੀ ਦੇ ਅਹੁਦੇ ਤੋਂ ਤਬਦੀਲ ਕਰਨ ਦੇ ਨਿਰਦੇਸ਼ ਤੇ ਰੋਕ ਰਹੇਗੀ। ਸਿਖਰਲੀ ਅਦਾਲਤ ਨੇ ਹਾਈਕੋਰਟ ਨੂੰ ਹੁਕਮ ਵਾਪਸ ਲੈਣ ਦੀ ਅਰਜ਼ੀ ਦਾ ਦੋ ਹਫ਼ਤਿਆਂ ਵਿਚ ਨਿਪਟਾਰਾ ਕਰਨ ਦੀ ਅਪੀਲ ਕੀਤੀ।

Advertisements

LEAVE A REPLY

Please enter your comment!
Please enter your name here