ਲੰਗਰ ਛੱਕਾ ਰਹੇ ਨਿਹੰਗ ਸਿੰਘ ਦਾ ਡੰਡੇ ਨਾਲ ਕੁੱਟ-ਕੁੱਟ ਕੇ ਕੀਤਾ ਕਤਲ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼), ਪਲਕ। ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਤੋਂ ਇੱਕ ਖ਼ਬਰ ਮਿਲੀ ਹੈ, ਜਿੱਥੇ ਕਿ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਨਿਹੰਗ ਸਿੰਘ ਦਾ ਡੰਡੇ ਨਾਲ ਬੁਰੀ ਤਰ੍ਹਾਂ ਕੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਨੇ ਗਿੱਦੜਬਾਹਾ ਦੇ ਮਲੋਟ ਰੋਡ ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਲੰਗਰ ਛਕਾ ਰਿਹਾ ਸੀ ਕਿ ਇਸੇ ਦੌਰਾਨ ਦੋ ਅਣਪਛਾਤੇ ਵਿਅਕਤੀ ਆਏ ਤਾਂ ਨਿਹੰਗ ਸਿੰਘ ਨੇ ਉਨ੍ਹਾਂ ਨੂੰ ਲੰਗਰ ਛੱਕਣ ਲਈ ਕਿਹਾ ਪਰ ਅਣਪਛਾਤੇ ਵਿਅਕਤੀਆਂ ਨੇ ਲੰਗਰ ਛੱਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ ਵਿੱਚੋਂ ਬਾਹਰ ਆਇਆ ਤਾਂ ਵਿਅਕਤੀਆਂ ਨੇ ਉਸ ਤੇ ਹਮਲਾ ਕਰ ਦਿੱਤਾ। ਉਸ ਨੂੰ ਡੰਡੇ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

LEAVE A REPLY

Please enter your comment!
Please enter your name here