ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਨੇ ਮਿਡ-ਡੇ-ਮੀਲ ਕੁੱਕਾਂ ਨੂੰ ਦਿੱਤੀ ਟ੍ਰੇਨਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਵੱਲੋਂ ਮਿਡ-ਡੇ-ਮੀਲ ਕੁੱਕ-ਕਮ-ਹੈਲਪਰ ਬਲਾਕ ਮੁਕੇਰੀਆਂ-2 ਦੇ ਸਿਖਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਪ੍ਰੋਗਰਾਮ ਤਹਿਤ ਫੂਡ ਸਬੰਧੀ 6 ਦਿਨਾਂ ਦੀ ਟ੍ਰੇਨਿੰਗ ਦਿੱਤੀ ਗਈ।

Advertisements

ਇਸ ਦੌਰਾਨ ਸਿਖਿਆਰਥੀਆਂ ਨੂੰ ਖਾਣਾ ਬਣਾਉਣ ਦੀ ਵਿਧੀ ਅਤੇ ਖਾਣੇ ਦੇ ਰੱਖ-ਰਖਾਅ ਬਾਰੇ ਟ੍ਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਸਰਟੀਫਿਕੇਟ ਅਤੇ ਡੀ. ਬੀ. ਟੀ ਰਾਹੀਂ 1800 ਰੁਪਏ ਦਾ ਫਜ਼ੀਫਾ ਵੀ ਪ੍ਰਦਾਨ ਕੀਤਾ ਗਿਆ। ਇਸ ਮੌਕੇ ਫੂਡ ਕਰਾਫਟ ਇੰਸਟੀਚਿਊਟ ਦੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ, ਮਿਡ-ਡੇ-ਮੀਲ ਮੁਕੇਰੀਆਂ-2 ਦੇ ਮੈਨੇਜਰ ਸੁਖਵਿੰਦਰ ਸਿੰਘ, ਟ੍ਰੇਨਿੰਗ ਵਿਭਾਗ ਵੱਲੋਂ ਮਨਦੀਪ ਤੁਲੀ, ਆਈ. ਐਚ. ਐਮ ਧਰਮਸ਼ਾਲਾ ਵੱਲੋਂ ਯਸ਼ਪਾਲ ਸਿੰਘ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here