ਤੇਜ਼ ਰਫ਼ਤਾਰ ਕੈਂਟਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਮਾਰੀ ਟੱਕਰ, ਮੌਤ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਿੱਥੇ ਕਿ ਆਗਰਾ-ਅਲੀਗੜ੍ਹ ਹਾਈਵੇਅ ਤੇ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਜਿਸ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਹਾਈਵੇਅ ਤੇ ਪੁਰਾਣੀ ਸਬਜ਼ੀ ਮੰਡੀ ਕੋਲ ਵਾਪਰੀ।

Advertisements

ਪੁਲਿਸ ਮੁਤਾਬਕ ਇੱਕ ਦੁੱਧ ਦੇ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਸੜਕ ਤੇ ਡਿੱਗ ਪਏ ਅਤੇ ਮੌਕੇ ਤੇ ਮੌਤ ਹੋ ਗਈ। ਥਾਣਾ ਖੇਤਰ ਦੇ ਅਧਿਕਾਰੀ ਰਾਮ ਪ੍ਰਵੇਸ਼ ਰਾਏ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here