ਪੀਆਰਟੀਸੀ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਚੱਕਾ ਜਾਮ

ਫਰੀਦਕੋਟ (ਦ ਸਟੈਲਰ ਨਿਊਜ਼), ਪਲਕ। ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਕਾਨੂੰਨ ਦਾ ਟਰਾਂਸਪੋਰਟਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਫਰੀਦਕੋਟ ਵਿੱਚ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵੱਲੋਂ ਦਿੱਤੀ ਕਾਲ ਤਹਿਤ ਪੰਜਾਬ ਦੇ ਸਮੁੱਚੇ ਬੱਸ ਅੱਡਿਆਂ ਤੇ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਰੈਲੀ ਕਰਕੇ ਕਾਨੂੰਨ ਦਾ ਵਿਰੋਧ ਕੀਤਾ ਗਿਆ ਅਤੇ ਕਾਨੂੰਨ ਨੂੰ ਜਲਦੀ ਵਾਪਿਸ ਲੈਣ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਾਨੂੰਨ ਲਿਆਂਦਾ ਗਿਆ, ਇਸ ਦਾ ਵੱਡਾ ਨੁਕਸਾਨ ਡਰਾਈਵਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਜਲਦੀ ਹੀ ਵਾਪਸ ਲਿਆ ਜਾਵੇ ਨਹੀਂ ਤਾਂ ਅਸੀਂ ਸੰਘਰਸ਼ ਜਾਰੀ ਰੱਖਾਂਗੇ।

Advertisements

LEAVE A REPLY

Please enter your comment!
Please enter your name here