ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਅਤੇ ਅਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਚਿਲਡਰਨ ਹੋਮ, ਓਲਡ ਏਜ ਹੋਮ, ਸਪੈਸ਼ਲ ਹੋਮ, ਪਲੇਸ ਆਫ ਸੇਫਟੀ ਅਤੇ ਅਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ । ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈੇ ਸਰਬੱਤ ਦਾ ਭਲਾ ਟਰੱਸਟ ਸਹਿਯੋਗ ਨਾਲ ਬੱਚਿਆਂ ਨੂੰ ਕ੍ਰਿਕਟ ਦਾ ਸਾਮਾਨ ਦਿੱਤਾ ਗਿਆ।

Advertisements

ਇਸ ਦੇ ਨਾਲ ਹੀ ਅਬਜ਼ਰਵੇਸ਼ਨ ਹੋਮ, ਪਲੇਸ ਆਫ ਸੇਫਟੀ ਅਤੇ ਸਪੈਸ਼ਲ ਹੋਮ ਦੇ ਸਜ਼ਾ ਜਾਫ਼ਤਾ ਬੱਚਿਆਂ ਨਾਲ ਉਨ੍ਹਾਂ ਦੇ ਕੇਸਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਨਾਲ ਹੀ ਅਬਜ਼ਰਵੇਸ਼ਨ ਹੋਮ ਦੇ ਹਵਾਲਾਤੀਆਂ ਦੇ ਕੇਸਾਂ ਬਾਰੇ ਜਾਣਿਆ ਗਿਆ। ਇਨ੍ਹਾਂ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤ ਰੱਖਣ ਲਈ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਯੋਗਾ ਮੈਟ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਓਲਡ ਏਜ ਹੋਮ ਦੇ ਬਜ਼ੁਰਗਾਂ ਦਾ ਹਾਲਚਾਲ ਜਾਣਿਆ ਅਤੇ ਉਨ੍ਹਾਂ ਨੂੰ ਸਰਬੱਤ ਦਾ ਭਲਾ ਟਰੱਸਟ  ਦੇ ਸਹਿਯੋਗ ਨਾਲ ਖਾਣ-ਪੀਣ ਦਾ ਸਾਮਾਨ ਦਿੱਤਾ ਗਿਆ। ਇਸ ਮੌਕੇ  ਸਪੈਸ਼ਲ ਹੋਮ ਤੋਂ ਸੁਪਰਡੈਂਟ ਨਰੇਸ਼ ਕੁਮਾਰਅਤੇ ਅਬਜ਼ਰਵੇਸ਼ਨ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ, ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ, ਮਾਸਟਰ ਸੁਰਜੀਤ ਸਿੰਘ ਸੈਕਟਰੀ, ਡਾਕਟਰ ਰੋਜ਼ੀ ਤੇ ਪਵਨ ਕੁਮਾਰ ਹਾਜ਼ਰ ਸਨ।  

LEAVE A REPLY

Please enter your comment!
Please enter your name here