ਅੱਜ ਹੋ ਸਕਦੀ ਹੈ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ, ਆਪ ਪਾਰਟੀ ਨੇ ਕੀਤਾ ਖਦਸ਼ਾ ਜਾਹਰ

ਦਿੱਲੀ (ਦ ਸਟੈਲਰ ਨਿਊਜ਼), ਪਲਕ। ‘ਆਪ’ ਪਾਰਟੀ ਦਾ ਦਾਅਵਾ ਹੈ ਕਿ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਯਾਨੀ 4 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਸ ਸਬੰਧੀ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ ਤੇ ਖਦਸ਼ਾ ਜਾਹਰ ਕੀਤਾ ਹੈ। ਉਨ੍ਹਾਂ ਲਿਖਿਆ ਕਿ ਖਬਰਾਂ ਆ ਰਹੀਆਂ ਹਨ ਕਿ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਈਡੀ ਦੀ ਛਾਪੇਮਾਰੀ ਹੋਵੇਗੀ ਗ੍ਰਿਫ਼ਤਾਰੀ ਦੀ ਵੀ ਸੰਭਾਵਨਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਕਿ ਅਜਿਹਾ ਲੱਗ ਰਿਹਾ ਹੈ ਕਿ ਸੱਭ ਕੁੱਝ ਤਿਆਰ ਹੈ। ਸੂਤਰਾਂ ਤੋਂ ਜਾਣਕਾਰੀ ਮੁਤਾਬਕ ਈਡੀ ਸਾਡੇ ਆਗੂ ਅਰਵਿੰਦ ਕੇਜਰੀਵਾਲ ਨੂੰ ਕਦੀ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਉਹ ਅਰਵਿੰਦ ਕੇਜਰੀਵਾਲ ਹਨ। ਤੁਸੀਂ ਉਨ੍ਹਾਂ ਨੂੰ ਪਿੰਜਰੇ ਵਿੱਚ ਕੈਦ ਨਹੀਂ ਕਰ ਸਕਦੇ, ਉਹ ਹੋਰ ਵੱਡੇ ਹੋ ਕੇ ਆਉਣਗੇ’। ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਦੇ ਘਰ ਨੂੰ ਜਾਣ ਵਾਲੇ ਦੋਵੇਂ ਰਸਤੇ ਬੰਦ ਕਰ ਦਿੱਤੇ ਹਨ। ਸੀਐੱਮ ਨਿਵਾਸ ਦੇ ਸਟਾਫ਼ ਨੂੰ ਵੀ ਉੱਥੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਘਰ ਤੋਂ ਚਾਰੋਂ ਪਾਸਿਉਂ ਘੇਰਾਬੰਦੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here