ਲੁਧਿਆਣਾ ਦੀ ਧਾਗਾ ਮਿੱਲ ਵਿੱਚ 2 ਸਿਲੰਡਰ ਫੱਟਣ ਕਾਰਨ ਲੱਗੀ ਅੱਗ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਟਿੱਬਾ ਰੋਡ ਸੰਧੂ ਕਾਲੋਨੀ ਤੇ ਸਥਿਤ ਧਾਗੇ ਦੇ ਗੋਦਾਮ ਵਿੱਚ ਦੋ ਸਿਲੰਡਰ ਫੱਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ਦੇ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ, ਅੱਗ ਲੱਗਣ ਤੋਂ ਤੁਰੰਤ ਬਾਅਦ ਲੋਕਾਂ ਨੂੰ ਬਾਹਰ ਕੱਢਿਆ ਗਿਆ, ਰੱਬ ਦਾ ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Advertisements

ਲੋਕਾਂ ਨੇ ਆਪ ਹੀ ਅੱਗ ਬੁਝਾਉਣ ਲਈ ਪਾਣੀ ਦਾ ਛਿੜਕਾਅ ਕਰਨਾ ਸ਼ੁਰੂ ਕਰ ਦਿੱਤਾ। ਘਟਨਾ ਵਾਲੀ ਥਾਂ ਦੇ ਨੇੜੇ ਰਹਿੰਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਤੇ ਕੁੱਲ 3 ਫਾਇਰ ਟੈਂਡਰ ਮੌਕੇ ਤੇ ਭੇਜੇ ਗਏ। ਧਾਗੇ ਦੇ ਗੋਦਾਮ ਵਿੱਚ ਅੱਗ ਲੱਗਣ ਤੋਂ ਤੁਰੰਤ ਬਾਅਦ ਆਸਪਾਸ ਦੀਆਂ ਇਮਾਰਤਾਂ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਸੁਰੱਖਿਅਤ ਬਾਹਰ ਕੱiਢਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਧਾਗਾ ਮਿੱਲ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।

LEAVE A REPLY

Please enter your comment!
Please enter your name here