
ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਐਸਟੀਐਫ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਅਯੁੱਧਿਆ ਦੇ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਮੁਲਜ਼ਮ ਗੋਂਡਾ ਦੇ ਰਹਿਣ ਵਾਲੇ ਹਨ। ਇਨ੍ਹਾਂ ਮੇਲ ਆਈਡੀਜ਼ ਦੇ ਤਕਨੀਕੀ ਵਿਸ਼ਲੇਸ਼ਣ ਤੋਂ ਬਾਅਦ ਦਸਿਆ ਜਾ ਰਿਹਾ ਹੈ ਕਿ ਤਾਹਰ ਸਿੰਘ ਨੇ ਈਮੇਲ ਆਈਡੀਜ਼ ਬਣਾਈਆਂ ਅਤੇ ਓਮ ਪ੍ਰਕਾਸ਼ ਨੇ ਧਮਕੀ ਭਰੇ ਸੁਨੇਹੇ ਭੇਜੇ। ਫੜੇ ਗਏ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦਸਿਆ ਕਿ ਉਹ ਇਕ ਪੈਰਾਮੈਡੀਕਲ ਇੰਸਟੀਚਿਊਟ ਵਿਚ ਕੰਮ ਕਰਦੇ ਹਨ। ਐਸਟੀਐਫ ਮਾਮਲੇ ਦੀ ਜਾਂਚ ਕਰ ਰਹੀ ਹੈ।













