ਦੁਕਾਨ ਖੋਲ ਰਹੇ ਨੌਜਵਾਨ ਤੇ ਤਿੰਨ ਸਕੂਟਰੀ ਸਵਾਰਾਂ ਨੇ ਸੁੱਟਿਆ ਤੇਜ਼ਾਬ, ਗੰਭੀਰ ਜ਼ਖਮੀ

ਪਟਿਆਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਟਿਆਲਾ ਦੇ ਸਨੌਰ ਵਿੱਚ ਸਕੂਟਰੀ ਤੇ ਸਵਾਰ ਹੋ ਕੇ ਆਏ ਤਿੰਨ ਨੌਜ਼ਵਾਨਾ ਨੇ ਦੁਕਾਨ ਖੋਲ ਰਹੇ ਨੌਜ਼ਵਾਨ ਤੇ ਤੇਜ਼ਾਬ ਸੁੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਦੀ ਪਹਿਚਾਣ ਨਿਖਿਲ ਵਾਸੀ ਸਨੌਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨਿਖਿਲ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤੇ ਇਸ ਦੌਰਾਨ ਹੀ ਤਿੰਨ ਨੌਜ਼ਵਾਨ ਆਏ ਤੇ ੳਹਨਾਂ ਨੇ ਉਸ ਉੱਪਰ ਤੇਜ਼ਾਬ ਸੁੱਟ ਦਿੱਤਾ, ਤੇ ਨਿਖਿਲ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਤੇ ਉਸਦਾ ਇਲਾਜ ਚੱਲ ਰਿਹਾ ਹੈ।

ਨਿਖਿਲ ਦੇ ਪਰਿਵਾਰਿਕ ਮੈਬਰਾਂ ਨੇ ਪੁਲਿਸ ਕੋਲੋ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here