ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ, ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਭਾਵੇਂ ਐੱਨਡੀਪੀਐੱਸ ਐਕਟ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਜਮਾਨਤ ਮਿਲ ਗਈ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਖਹਿਰਾ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕਿਉਂਕਿ ਵੀਰਵਾਰ ਸਵੇਰੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਰਿਹਾਈ ਤੋਂ ਪਹਿਲਾ ਹੀ ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿੱਚ ਇੱਕ ਹੋਰ ਐੱਫਆਈਆਰ ਨੰਬਰ 3/24 ਦਰਜ ਕੀਤੀ ਗਈ ਹੈ।

Advertisements

ਜਿਸ ਵਿਚ 195/A ਤੇ 506 ਆਈ ਪੀ ਸੀ ਦੀ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ ਇਸ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ ਅੱਜ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here