ਰੇਲਵੇ ਮੰਡੀ ਸਕੂਲ ਵਿਖੇ ਸਵੀਪ ਤਹਿਤ ਲਗਾਇਆ ਸੈਮੀਨਾਰ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ  ਸਕੂਲ ਰੇਲਵੇ ਮੰਡੀ ਵਿਖੇ  ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, ਸ. ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼ੈਲੇਂਦਰ ਠਾਕੁਰ ਜ਼ਿਲ੍ਹਾ ਸਵੀਪ ਨੋਡਲ ਅਫਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਤਹਿਤ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਲਲਿਤਾ ਰਾਣੀ ਜੀ ਨੇ ਸਵੀਪ ਤਹਿਤ ਈ.ਐਲ.ਸੀ ਦੇ ਸਾਰੇ ਮੈਬਰਾਂ ਨੂੰ ਸਵੀਪ ਦੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਅਤੇ ਸਾਰੇ ਅਠਾਰਾਂ ਸਾਲ ਤੋਂ ਵੱਧ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਕਿਹਾ ਅਤੇ ਵੋਟ ਦਾ ਮਹੱਤਵ ਸਮਝਾਇਆ।

Advertisements

ਉਨ੍ਹਾਂ ਨੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਵੀ ਅਠਾਰਾਂ ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੋਟ ਬਣਾਉਣ ਦੀ ਪ੍ਰੇਰਨਾ ਦੇਣ ਦਾ ਹੋਕਾ ਦਿੱਤਾ। ਇਸ ਸੈਮੀਨਾਰ ਵਿਚ ਗੁਰਨਾਮ ਸਿੰਘ, ਅਪਰਾਜਿਤਾ ਕਪੂਰ, ਬਲਦੇਵ ਸਿੰਘ, ਕੁੰਤੀ ਦੇਵੀ, ਪੁਨੀਤ , ਯੋਗਿਤਾ, ਸਵੀਨਾ ਸ਼ਰਮਾ, ਬੰਦਨਾ ਸਿੱਧੂ, ਰੂਬਲ ,ਸ਼ੈਲੀ, ਅਮਰਜੀਤ ਅਤੇ ਸਕੂਲ ਦੇ ਸਵੀਪ ਇੰਚਾਰਜ ਸੰਜੀਵ ਅਰੋੜਾ ਅਤੇ ਪਲਵਿੰਦਰ ਕੌਰ  ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸੈਮੀਨਾਰ ਵਿਚ ਈ.ਐੱਲ.ਸੀ ਕਲੱਬ ਦੇ ਨੌਵੀਂ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੈਮੀਨਾਰ ਵਿਚ ਸਕੂਲ ਅੰਬੈਸਡਰ ਗੋਲਡੀ, ਪ੍ਰੀਤੀ, ਸੂਫੀਆ ਨੇ ਵਿਸ਼ੇਸ਼ ਭੂਮਿਕਾ ਨਿਭਾਈ।

LEAVE A REPLY

Please enter your comment!
Please enter your name here