ਲੁਧਿਆਣਾ ਵਿੱਚ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ 2 ਮੈਬਰਾਂ ਨੂੰ ਕੀਤਾ ਕਾਬੂ, 1 ਦੀ ਭਾਲ ਜਾਰੀ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਇੱਕ ਘਰ ਵਿੱਚ ਪ੍ਰਿੰਟਰ ਲਗਾ ਕੇ 200 ਅਤੇ 100 ਰੁਪਏ ਦੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਪੁਲਿਸ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਹਿਚਾਣ ਸੋਹਣ ਸਿੰਘ ਉਰਫ਼ ਸੋਨੀ, ਮਨਦੀਪ ਸਿੰਘ ਉਰਫ਼ ਮੰਨੂ ਵਾਸੀ ਜਗਰਾਉਂ, ਤੇ ਫਰਾਰ ਦੋਸ਼ੀ ਦੀ ਪਹਿਚਾਣ ਬਖਤੌਰ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਦੋਵਾਂ ਮੁਲਜ਼ਮਾਂ ਕੋਲੋਂ 5 ਲੱਖ 10 ਹਜ਼ਾਰ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਗਏ ਹਨ, ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਤਾਂ ਉਹ ਕਾਰ ਵਿਚ ਜਾਅਲੀ ਕਰੰਸੀ ਲੈ ਕੇ ਜਾ ਰਹੇ ਸਨ।

Advertisements

ਜਾਣਕਾਰੀ ਦਿੰਦੇ ਏਸੀਪੀ ਮਨਦੀਪ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 200 ਰੁਪਏ ਦੇ 16 ਬੰਡਲ ਅਤੇ 100 ਰੁਪਏ ਦੇ ਨਕਲੀ ਨੋਟਾਂ ਦੇ 19 ਬੰਡਲ ਬਰਾਮਦ ਕੀਤੇ ਗਏ ਹਨ, ਜਿਸਦੀ ਕੁੱਲ ਰਕਮ 5.10 ਲੱਖ ਰੁਪਏ ਬਣਦੀ ਹੈ। ਜਾਣਕਾਰੀ ਮੁਤਾਬਕ ਮੁਲਜ਼ਮ 100-200 ਰੁਪਏ ਦੇ ਨੋਟ ਛਾਪਦੇ ਸਨ ਤਾਂ ਜੋ ਉਹ ਬਾਜ਼ਾਰ ਵਿਚ ਆਸਾਨੀ ਨਾਲ ਚਲਾ ਸਕਣ, ਮੁਲਜ਼ਮ ਜਿਸ ਪ੍ਰਿੰਟਰ ਤੋਂ ਜਾਅਲੀ ਨੋਟ ਛਾਪਦੇ ਸਨ, ਉਸਨੂੰ ਅਜੇ ਤੱਕ ਬਰਾਮਦ ਨਹੀ ਕੀਤਾ ਗਿਆ ਹੈ।

ਤਿੰਨੋਂ ਮੁਲਜ਼ਮ 3 ਮਹੀਨਿਆਂ ਤੋਂ ਵੱਧ ਸਮੇਂ ਤੋਂ ਇਸ ਕੰਮ ਵਿੱਚ ਲੱਗੇ ਹੋਏ ਸਨ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਮੁਲਜ਼ਮਾਂ ਨੇ ਹੁਣ ਤੱਕ ਕਿੰਨੀਆਂ ਜਾਅਲੀ ਕਰੰਸੀਆਂ ਬਣਾਈਆਂ ਹਨ ਅਤੇ ਮਾਰਕੀਟ ਵਿਚ ਚਲਾਈਆਂ ਹਨ। ਫਿਲਹਾਲ ਪੁਲਿਸ ਨੇ ਦੋਵੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਤੇ ਤੀਜੇ ਦੋਸ਼ੀ ਦੀ ਭਾਂਲ ਜਾਰੀ ਹੈ।

LEAVE A REPLY

Please enter your comment!
Please enter your name here