Friday, October 23, 2026
Home Chandigarh ਖਰੜ ਦੇ ਨਸ਼ਾ ਛੁਡਾਉ ਕੇਂਦਰ ਵਿੱਚ ਚੱਲੀਆ ਗੋਲੀਆਂ, 1 ਗੰਭੀਰ ਜ਼ਖਮੀ

ਖਰੜ ਦੇ ਨਸ਼ਾ ਛੁਡਾਉ ਕੇਂਦਰ ਵਿੱਚ ਚੱਲੀਆ ਗੋਲੀਆਂ, 1 ਗੰਭੀਰ ਜ਼ਖਮੀ

ਮੁਹਾਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੁਹਾਲੀ ਦੇ ਖਰੜ ਦੇ ਰੰਧਾਵਾ ਰੋਡ ਤੇ ਸਥਿਤ ਨਸ਼ਾ ਛੁਡਾਊ ਕੇਂਦਰ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਹੋ ਕੇ ਆਏ 2 ਨੌਜਵਾਨ ਵੱਲੋਂ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਰਬਜੀਤ ਤੇ ਫਾਈਰਿੰਗ ਕੀਤੀ ਗਈ ਤੇ ਘਟਨਾ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋ ਗਏ।

Advertisements

ਜਾਣਕਾਰੀ ਮੁਤਾਬਕ ਸਰਬਜੀਤ ਦੀ ਛਾਤੀ ਵਿੱਚ ਗੋਲੀਆਂ ਲੱਗੀਆਂ ਹਨ, ਜਿਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here