Saturday, October 24, 2026
Home Latest ਤੇਜ਼ ਰਫਤਾਰ ਕਾਰ ਚਾਲਕ ਨੇ ਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਤੇਜ਼ ਰਫਤਾਰ ਕਾਰ ਚਾਲਕ ਨੇ ਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਜਗਰਾਉਂ ਬੱਦੋਵਾਲ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਪਿੱਛੇ ਤੋਂ ਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਦੀਪ ਸਿੰਘ ਉਮਰ 37 ਸਾਲਾ ਵਾਸੀ ਬੱਦੋਵਾਲ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਆਪਣੇ ਸਾਈਕਲ ਤੇ ਬੱਦੋਵਾਲ ਤੋਂ ਮੰਡੀ ਮੁੱਲਾਂਪੁਰ ਵੱਲ ਜਾ ਰਿਹਾ ਸੀ, ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਨੇ ਗੁਰਦੀਪ ਦੇ ਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਕਾਰ ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here