
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਅਤੇ ਜ਼ਿਲਾ ਮੀਤ ਪ੍ਰਧਾਨ ਜੋਗਿੰਦਰ ਤਲਵਾੜ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਸੰਤਾਂ-ਮਹੰਤਾਂ ਨੇ ਰਾਮ ਮੰਦਰ ਅੰਦੋਲਨ ਦੀ ਅਗਵਾਈ ਕੀਤੀ ਅਤੇ ਜਿਨ੍ਹਾਂ ਕਾਰ ਸੇਵਕਾਂ ਨੇ ਇਸ ਅੰਦੋਲਨ ਨੂੰ ਹਲੂਰਾ ਦਿੱਤਾ ਉਨ੍ਹਾਂਨੂੰ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ।ਨਰੇਸ਼ ਪੰਡਿਤ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਿਹੱਥੇ ਕਾਰ ਸੇਵਕਾਂ ਤੇ ਗੋਲੀ ਚਲਾਉਣ ਵਾਲੇ ਮੁਲਾਇਮ ਨੂੰ ਪੁਰਸਕਾਰ ਅਤੇ ਗੋਲੀ ਖਾਨ ਵਾਲੇ ਕਾਰ ਸੇਵਕਾਂ ਅਤੇ ਅਯੁੱਧਿਆ ਚ ਸ਼੍ਰੀ ਰਾਮ ਜਨਮ ਭੂਮੀ ਅੰਦੋਲਨ ਦੀ ਅਗਵਾਈ ਕਰਨ ਵਾਲੇ ਬ੍ਰਹਮਲੀਨ ਮਹੰਤ ਅਵੇਦਿਆਨਾਥ ਨੂੰ ਅਤੇ ਅਯੁੱਧਿਆ ਵਿਚ ਸ਼੍ਰੀ ਰਾਮ ਜਨਮ ਭੂਮੀ ਅੰਦੋਲਨ ਦੇ ਮਹਾਨਾਇਕ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ)ਦੇ ਅੰਤਰ ਰਾਸ਼ਟਰੀ ਪ੍ਰਧਾਨ ਰਹੇ ਸਵਰਗੀ ਅਸ਼ੋਕ ਸਿੰਘਲ ਨੂੰ ਦੇਸ਼ ਦਾ ਸਰਵਉੱਚ ਸਨਮਾਨ ਸਮੇਤ ਕਈ ਅਗਵਾਈ ਕਰਨ ਵਾਲਿਆਂ ਨੂੰ ਕੋਈ ਪੁਰਸਕਾਰ ਨਹੀਂ ਦਿੱਤਾ ਗਿਆ।ਨਰੇਸ਼ ਪੰਡਿਤ ਨੇ ਕਿਹਾ ਕਿ ਅਜਿਹੀਆਂ ਸ਼ਖਸੀਅਤਾਂ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ।

ਉਨ੍ਹਾਂ ਪ੍ਰੈਸ ਕਾਨਫਰੰਸ ਰਾਹੀਂ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਅਜਿਹੇ ਲੋਕਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਮ ਮੰਦਰ ਬਣ ਰਿਹਾ ਹੈ, ਕਾਸ਼ੀ ਵਿਸ਼ਵਨਾਥ ਕੋਰੀਡੋਰ ਬਣ ਰਿਹਾ ਹੈ, ਉਸੇ ਤਰ੍ਹਾਂ ਕਾਸ਼ੀ ਅਤੇ ਮਥੁਰਾ ਨੂੰ ਸਜਾਉਣ ਦੀ ਕੋਸ਼ਿਸ਼ਾ ਸ਼ੁਰੂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜਦੋਂ ਕੋਈ ਰਾਮ ਮੰਦਰ ਅੰਦੋਲਨ ਦੀ ਅਗਵਾਈ ਕਰਨ ਲਈ ਤਿਆਰ ਨਹੀਂ ਸੀ ਤਾਂ ਉਦੋਂ ਬ੍ਰਹਮਲੀਨ ਮਹੰਤ ਅਵੇਦਿਆਨਾਥ ਨੇ ਧਰਮ ਸਭਾ ਵਿੱਚ ਕਿਹਾ ਸੀ ਕਿ ਅਸੀਂ ਕਰਾਂਗੇ ਅਤੇ ਕੀਤਾ ਵੀ। ਉਨ੍ਹਾਂ ਕਿਹਾ ਕਿ ਜਦੋਂ ਨਿਹੱਥੇ ਹਿੰਦੂਆਂ ਤੇ ਗੋਲੀ ਚਲਾਉਣ ਵਾਲੇ ਮੁਲਾਇਮ ਸਿੰਘ ਯਾਦਵ ਨੂੰ ਪਦਮ ਪੁਰਸਕਾਰ ਦਿੱਤਾ ਗਿਆ ਹੈ ਤਾਂ ਗੋਲੀ ਖਾਨ ਵਾਲੇ ਅਤੇ ਅਗਵਾਈ ਕਰਨ ਵਾਲਿਆਂ ਨੂੰ ਵੀ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।ਨਰੇਸ਼ ਪੰਡਿਤ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਅਜ਼ਾਦੀ ਵਿੱਚ ਯੋਗਦਾਨ ਪਾਉਣ ਲਈ ਮਹਾਤਮਾ ਗਾਂਧੀ ਨੂੰ ਰਾਸ਼ਟਰ ਪਿਤਾ ਦਾ ਖਿਤਾਬ ਦਿੱਤਾ ਗਿਆ ਹੈ।ਉਸੇ ਤਰ੍ਹਾਂ ਹਿੰਦੂ ਹਿਰਦੇ ਸਮਰਾਟ ਅਤੇ ਸ਼੍ਰੀ ਰਾਮ ਮੰਦਰ ਅੰਦੋਲਨ ਦੇ ਮਹਾਨ ਆਗੂ ਸਵਰਗੀ ਅਸ਼ੋਕ ਸਿੰਘਲ ਨੂੰ ਵੀ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।
ਨਰੇਸ਼ ਪੰਡਿਤ ਨੇ ਕਿਹਾ ਕਿ ਜਲਦੀ ਹੀ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਨਾਮ ਮੰਗ ਪੱਤਰ ਲਿਖੇਗਾ। ਨਰੇਸ਼ ਪੰਡਿਤ ਨੇ ਮਰਹੂਮ ਅਸ਼ੋਕ ਸਿੰਘਲ ਨੂੰ ਨੇਕ ਸੰਤ ਦੱਸਦੇ ਹੋਏ ਕਿਹਾ ਹੈ ਕਿ ਰਾਮ ਮੰਦਰ ਰਾਹੀਂ ਉਨ੍ਹਾਂ ਨੇ ਨਾ ਸਿਰਫ਼ ਦੇਸ਼ ਭਰ ਦੇ ਸਾਧੂ-ਸੰਤਾਂ ਨੂੰ ਇਕਜੁੱਟ ਕੀਤਾ, ਸਗੋਂ ਸਨਾਤਨੀਆਂ ਵਿਚ ਰਾਸ਼ਟਰ ਪ੍ਰਤੀ ਚੇਤਨਾ ਵੀ ਜਗਾਈ,ਜਿਸ ਦੇ ਨਤੀਜੇ ਵਜੋਂ ਰਾਮ ਮੰਦਰ ਅੰਦੋਲਨ ਆਪਣੇ ਆਪ ਵਿਚ ਇਕ ਜਨ ਅੰਦੋਲਨ ਬਣ ਗਿਆ ਅਤੇ ਅਯੁੱਧਿਆ ਵਿਚ ਸ਼ਾਨਦਾਰ ਰਾਮ ਮੰਦਰ ਬਣਨ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਸਿੰਘਲ ਸਾਰੇ ਸੰਤਾਂ ਦਾ ਸਤਿਕਾਰ ਕਰਦੇ ਸਨ ਅਤੇ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਨੂੰ ਸਮਰਪਿਤ ਕਰ ਦਿੱਤਾ ਸੀ,ਇਸ ਲਈ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।












