ਲੁਧਿਆਣਾ ‘ਚ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਮੇਤ 7 ਮੁਲਾਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਪੁਲਿਸ ਨੇ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਮੇਤ 7 ਮੁਲਾਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕਰਨ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਨਿਗਮ ਨੇ 7 ਮੁਲਜ਼ਮ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਦਕਿ 12 ਹੋਰਨਾਂ ਨੂੰ ਨੋਟਿਸ ਵੀ ਭੇਜਿਆ ਹੈ। ਇੰਸਪੈਕਟਰ ਅਤੇ ਨਿਗਮ ਕਰਮਚਾਰੀਆਂ ਤੇ 1.75 ਕਰੋੜ ਰੁਪਏ ਜਾਅਲੀ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨ ਦਾ ਆਰੋਪ ਹੈ। ਇਨ੍ਹਾਂ ਨੇ 44 ਮੁਲਾਜ਼ਮਾਂ ਦੇ ਜਾਅਲੀ ਸਟੈਂਪ-ਪੇਪਰ ਬਿੱਲ ਪਾਸ ਕੀਤੇ ਹਨ। ਥਾਣਾ ਡਵੀਜ਼ਨ ਨੰਬਰ 5 ਦੇ ਐੱਸਐੱਚਓ ਜਗਜੀਤ ਸਿੰਘ ਨੇ ਦੱਸਿਆ ਕਿ ਘਪਲੇ ਵਿਚ 7 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisements

ਜਿਹੜੇ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਹੋਇਆ ਉਨ੍ਹਾਂ ਵਿਚ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ, ਰਮੇਸ਼ਾ ਕੁਮਾਰ ਸਫਾਈ ਸੇਵਰ, ਮਿੰਟੂ ਕੁਮਾਰ ਸਫਾਈ ਸੇਵਕ, ਹੇਮਰਾਜ ਅਮਲਾ ਕਲਰਕ, ਹਰਸ਼ ਗਰੋਵਰ ਅਮਲਾ ਕਲਰਕ, ਮਨੀਸ਼ ਮਲਹੋਤਰਾ ਅਮਲਾ ਕਲਰਕ, ਕਮਲਕੁਮਾਰ ਸਫਾਈ ਸੇਵਕ ਸ਼ਾਮਲ ਹਨ। ਜਾਂਚ ਅਧਿਕਾਰੀ ਐਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਨੇ ਇਸ ਮਾਮਲੇ ਦੀ ਰਿਪੋਰਟ ਮੈਡੀਕਲ ਅਫਸਰ ਡਾ. ਗੁਲਸ਼ਨ ਰਾਏ ਤੋਂ ਮੰਗੀ ਸੀ। ਜਾਂਚ ਵਿਚ ਸਾਹਮਣੇ ਆਇਆ ਕਿ ਗਬਨ ਦੇ ਮਾਮਲੇ ਵਿੱਚ ਦਸਤਾਵੇਜ਼ਾਂ ਨਾਲ ਵੀ ਛੇੜਛਾੜ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਪੈਸੇ ਦਾ ਘਪਲਾ ਹੋਇਆ ਹੈ, ਮੁਲਜ਼ਮਾਂ ਤੋਂ ਨਿਗਮ ਦੇ ਪੈਸੇ ਦੀ ਵਸੂਲੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here