ਕੜਾਕੇ ਦੀ ਪੈ ਰਹੀ ਠੰਡ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ: ਡਿਪਟੀ ਕਮਿਸ਼ਨਰ

ਫਾਜ਼ਿਲਕਾ (ਦ ਸਟੈਲਰ ਨਿਊਜ਼): ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਦੀ ਜ਼ਰੂਰਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

Advertisements

ਉਹਨਾਂ  ਨੇ ਕਿਹਾ ਕਿ ਇਸ ਲਈ ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ *ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ। ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਠੰਡ ਹੋਣ ‘ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ‘ਤੇ ਫਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਨਜਰਅੰਦਾਜ ਨਹੀ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।

LEAVE A REPLY

Please enter your comment!
Please enter your name here